ਪਿੰਡ ਪਲਾਹੜ ਵਿਖੇ ਹਾਫ ਮੈਰਾਥਨ 31 ਮਾਰਚ ਨੂੰ: ਖੇਡ ਅਫਸਰ ਗੁਰਪ੍ਰੀਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ 31 ਮਾਰਚ 2019 ਨੂੰ ਹਾਫ ਮੈਰਾਥਨ ਆਯੋਜਿਤ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੈਰਾਥਨ 5 ਕਿਲੋਮੀਟਰ ਦੀ ਕਰਵਾਈ ਜਾਣੀ ਹੈ ਅਤੇ ਇਹ ਮੈਰਾਥਨ ਆਮ ਲੋਕਾਂ ਨੂੰ ਲੋਕ ਸਭਾ ਦੀਆਂ ਚੋਣਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦਾ ਸੰਦੇਸ਼ ਦੇਣ ਲਈ ਕਰਵਾਈ ਜਾ ਰਹੀ ਹੈ।

Advertisements

ਉਹਨਾਂ ਦੱਸਿਆ ਕਿ ਇਹ ਮੈਰਾਥਨ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹਾਫ ਮੈਰਾਥਨ ਵਿੱਚ ਭਾਗ ਲੈਣ ਵਾਲੇ ਲੋਕਾਂ ਲਈ ਜ਼ਿਲਾ ਖੇਡ ਵਿਭਾਗ ਵਲੋਂ ਇਕ ਹਜ਼ਾਰ ਟੀ-ਸ਼ਰਟਾਂ ਅਤੇ ਰਿਫਰੈਸ਼ਮੈਂਟ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਹਰ ਇੱਕ ਉਮਰ ਵਰਗ ਦੇ ਲੋਕ ਭਾਗ ਲੈ ਸਕਦੇ ਹਨ ਅਤੇ ਇਸ ਮੈਰਾਥਨ ਦੇ ਜੇਤੂਆਂ ਨੂੰ ਕੈਸ਼ ਐਵਾਰਡ (ਮੈਡਲ ਅਤੇ ਸਰਟੀਫਿਕੇਟ) ਵੀ ਦਿੱਤੇ ਜਾਣਗੇ। ਇਸ ਦੌਰਾਨ ਜ਼ਿਲਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੈਰਾਥਨ ਦੀ ਰਵਾਨਗੀ ਡਿਪਟੀ ਕਮਿਸ਼ਨਰ ਵਲੋਂ ਸਵੇਰੇ 7 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ (ਤਲਵਾੜਾ) ਦੇ ਸਟੇਡੀਅਮ ਤੋਂ ਕੀਤੀ ਜਾਵੇਗੀ। ਉਹਨਾਂ ਇਸ 5 ਕਿ.ਮੀ ਦੀ ਹਾਫ ਮੈਰਾਥਨ ਵਿੱਚ ਵੱਧ-ਚੱੜ ਕੇ ਭਾਗ ਲੈਣ ਲਈ ਸ਼ਹਿਰਵਾਸਿਆ ਨੂੰ ਅਪੀਲ ਕੀਤੀ।

LEAVE A REPLY

Please enter your comment!
Please enter your name here