ਜ਼ਿਲਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ‘ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾ ਕੇ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਇਸ ਹੁਕਮ ਵਿਚ ਉਹਨਾਂ ਕਿਹਾ ਕਿ ਸਾਲ 2019 ਦਾ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ।

Advertisements

ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਸਬੰਧਤ ਮਾਲਕਾਂ ਵਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਕਣਕ ਦੀ ਰਹਿੰਦ-ਖੂਹੰਦ/ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਹਨਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਲਈ ਉਪਯੋਗੀ ਜੀਵਕ ਮਾਦਾ ਨੂੰ ਵੀ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਇਸ ਦੇ ਮੱਦੇਨਜ਼ਰ ਜ਼ਿਲੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ/ ਨਾੜ ਨੂੰ ਅੱਗ ਲਾ ਕੇ ਸਾੜਨ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਦੂਜੇ ਹੁਕਮ ਵਿੱਚ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਹਨਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਕੱਟ ਦਿੰਦੀਆਂ ਹਨ। ਇਸ ਤਰਾਂ ਕਣਕ ਵਿੱਚ ਨਮੀ ਸਰਕਾਰ ਦੀ ਨਿਰਧਾਰਤ ਮਾਪਦੰਡਾ ਤੋਂ ਵਧਣ ਦੀ ਸੰਭਾਵਨਾਂ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋਂ ਅਸਮੱਰਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਬਿਨਾਂ ਵਜਾ ਖੱਜਲ ਹੋਣਾ ਪੈਂਦਾ ਹੈ। ਇਹ ਦੋਵੇਂ ਹੁਕਮ 27 ਮਈ 2019 ਤੱਕ ਲਾਗੂ ਰਹਿਣਗੇ। 

LEAVE A REPLY

Please enter your comment!
Please enter your name here