ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਈਸ਼ਾ ਕਾਲੀਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਵਲੋਂ 28 ਨਿਰੀਖਕ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ। ਉਨਾਂ ਦੱਸਿਆ ਖਰੀਦ ਕੇਂਦਰਾਂ ਵਿੱਚ ਪਨਗ੍ਰੇਨ ਖਾਤੇ ਵਿੱਚ ਕਣਕ ਦੀ ਖਰੀਦ ਕਰਨ ਅਤੇ ਪੀ.ਆਰ.-1 ਅਤੇ 54 ਭਰਨ ਲਈ 28 ਨਿਰੀਖਕ ਖੁਰਾਕ ਤੇ ਸਪਲਾਈ ਨਿਯੁਕਤ ਕਰ ਦਿੱਤੇ ਗਏ ਹਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯੁਕਤ ਕੀਤੇ ਨਿਰੀਖਕ ਤੁਰੰਤ ਮੰਡੀਆਂ ਵਿੱਚ ਬਾਰਦਾਨੇ ਸਮੇਤ ਆਪਣੀ ਡਿਊਟੀ ਸੰਭਾਲਣਗੇ, ਤਾਂ ਜੋ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਹਨਾਂ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਰੋਜ਼ਾਨਾਂ ਰਿਪੋਰਟਿੰਗ ਵੀ ਯਕੀਨੀ ਬਣਾਈ ਜਾਵੇ। ਉਹਨਾਂ ਜ਼ਿਲਾ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਮੰਡੀ ਬੋਰਡ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਜਾਣ, ਤਾਂ ਜੋ ਕਣਕ ਦੇ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਤੋਂ ਲੈ ਕੇ ਕਿਸਾਨਾਂ ਅਤੇ ਮਜਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ। 

LEAVE A REPLY

Please enter your comment!
Please enter your name here