ਵੋਟ ਦੇ ਅਧਿਕਾਰ ਦੀ ਵਰਤੋਂ ਨੈਤਿਕ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਇਕ ਨੈਤਿਕ ਜ਼ਿੰਮੇਵਾਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਚਾਹੀਦਾ ਹੈ ਕਿ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਇਕ ਜ਼ਿੰਮੇਵਾਰ ਨਾਗਰਿਕ ਦੀ ਤਰ•ਾਂ ਬਿਨਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਇਸ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਉਹ ਘੱਟ ਵੋਟ ਪ੍ਰਤੀਸ਼ਤ ਵਾਲੇ ਖੇਤਰਾਂ ਦਾ ਦੌਰਾ ਕਰਕੇ ਉਹਨਾਂ ਨੂੰ ਪ੍ਰੇਰਿਤ ਕਰ ਰਹੇ ਸਨ। ਇਸ ਤੋਂ ਇਲਾਵਾ ਉਹਨਾਂ ਨੇ ਪੋਲਿੰਗ ਬੂਥਾਂ ਦੀ ਚੈਕਿੰਗ ਵੀ ਕੀਤੀ।

Advertisements

ਈਸ਼ਾ ਕਾਲੀਆ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦਾ ਸੁਝਾਅ ਜਾਂ ਸ਼ਿਕਾਇਤ 1950 ਹੈਲਪ ਲਾਈਨ ਨੰਬਰ ‘ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵਲੋਂ ਸੀ-ਵਿਜ਼ਿਲ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਕਰ ਸਕਦਾ ਹੈ, ਜਿਸ ਨੂੰ 100 ਮਿੰਟ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਅਦਿੱਤਿਆ ਉਪਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜ਼ਿਲਾ ਚੋਣ ਅਫ਼ਸਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਾਬੜ, ਸਰਕਾਰੀ ਐਲੀਮੈਂਟਰੀ ਸਕੂਲ ਬੇਲਾ ਸਰਿਆਣਾ, ਸਰਕਾਰੀ ਹਾਈ ਸਕੂਲ ਭਵਨਾਲ ਅਤੇ ਨੰਗਲ ਬਿਹਾਲਾ ਵਿਖੇ ਜਿਥੇ ਵੋਟ ਬਣਵਾਉਣ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਇਸਦੀ ਵਰਤੋਂ ਕਰਨ ਦੀ ਸਹੁੰ ਚੁਕਾਈ, ਉਥੇ ਅਪੀਲ ਕਰਦਿਆਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਨੌਜਵਾਨ ਪਹਿਲ ਦੇ ਅਧਾਰ ‘ਤੇ ਵੋਟ ਬਣਵਾਉਣ।

ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਫੈਲਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਹਰੇਕ ਵਿਅਕਤੀ ਜਿਸਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਜ਼ਰੂਰ ਬਣਾਏ। ਉਹਨਾਂ ਕਿਹਾ ਕਿ ਵਿਦਿਆਰਥੀ ਵੋਟਰ ਜਾਗਰੂਕਤਾ ਦਾ ਸੁਨੇਹਾ ਆਪਣੇ ਘਰ ਤੱਕ ਵੀ ਪਹੁੰਚਾਉਣ, ਤਾਂ ਜੋ ਉਹਨਾਂ ਦੇ ਜਿਸ ਪਰਿਵਾਰਕ ਮੈਂਬਰ ਨੇ ਅਜੇ ਤੱਕ ਵੋਟ ਨਹੀਂ ਬਣਵਾਈ, ਉਸ ਤੱਕ ਇਹ ਸੰਦੇਸ਼ ਪਹੁੰਚ ਸਕੇ। ਸਕੂਲਾਂ ਵਿੱਚ ਵਿਦਿਆਰਥੀਆਂ ਵਲੋਂ ਵੀ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਹੱਥਾਂ ਵਿੱਚ ਫੜੇ ਹੋਏ ਸਨ। ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਦਿਵਆਂਗਜਨ (ਪੀ.ਡਬਲਯੂ.ਡੀ.) ਵੋਟਰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਉਹਨਾਂ ਕਿਹਾ ਕਿ ਦਿਵਆਂਗਜਨ ਵੋਟਰਾਂ ਦੀ ਸੁਵਿਧਾ ਲਈ ਪੋਲਿੰਗ ਬੂਥਾਂ ‘ਤੇ ਰੈਂਪ ਦੇ ਨਾਲ-ਨਾਲ ਵੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਤਾਂ ਜੋ ਦਿਵਆਂਗਜਨ ਵੋਟਰ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਜ਼ਿਲੇ ਦੇ ਸਮੂਹ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਵੋਟ ਬਣਾਉਣ ਲਈ ਸਬੰਧਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
       

LEAVE A REPLY

Please enter your comment!
Please enter your name here