ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਉਣ ਸਬੰਧੀ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਨੈਸ਼ਨਲ ਡੀ-ਵਾਰਮਿੰਗ ਡੇਅ ਸਬੰਧੀ ਸੀ.ਜੇ.ਐਮ-ਕਮ- ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਮੀਟਿੰਗ ਕੀਤੀ। ਉਹਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਜੁਲਾਈ ਮਹੀਨੇ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਕੂਲਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਸੈਮੀਨਾਰਾਂ ਦੌਰਾਨ ਇਹ ਦਿਨ ਮਨਾਉਣ ਅਤੇ ਸਬੰਧਤ ਦਵਾਈ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਇਕ ਸਾਲ ਤੋਂ 19 ਸਾਲ ਤੱਕ ਦਾ ਬੱਚਾ ਇਸ ਦਵਾਈ ਤੋਂ ਵਾਝਾਂ ਨਾ ਰਹਿ ਸਕੇ।

Advertisements

ਉਹਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਸਕੀਮਾਂ ਦੇ ਲਾਭ ਆਮ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਜ਼ਰੂਰੀ ਨਿਰਦੇਸ਼ ਵੀ ਦਿੱਤੇ। ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਗੁਨਦੀਪ ਕੌਰ ਨੇ ਕਿਹਾ ਕਿ ਨੈਸ਼ਨਲ ਡੀ-ਵਾਰਮਿੰਗ ਡੇਅ ਸਾਲ ਵਿੱਚ ਦੋ ਵਾਰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਸਕੂਲਾਂ/ਆਂਗਣਵਾੜੀ ਕੇਂਦਰਾਂ ਵਿੱਚ ਐਲਬੈਂਡਾਜੋਲ ਦੀਆਂ ਗੋਲੀਆਂ/ਦਵਾਈ ਮੁਫ਼ਤ ਖਿਲਾਈ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਦਵਾਈ ਕਿਸੇ ਵੀ ਤਰਾਂ ਦਾ ਕੋਈ ਨੁਕਸਾਨ ਨਹੀਂ ਕਰਦੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਅਤੇ ਡਾ. ਵਿਵੇਕ ਵੀ ਹਾਜ਼ਰ ਸਨ।

ਇਸ ਤੋਂ ਇਲਾਵਾ ਸੁਚੇਤਾ ਅਸ਼ੀਸ਼ ਦੇਵ ਨੇ ਪਿੰਡ ਬਾਹੋਵਾਲ ਵਿਖੇ ਨੇਤਰਹੀਣ ਬੱਚਿਆਂ ਦੇ ਸਕੂਲ ਦਾ ਦੌਰਾ ਵੀ ਕੀਤਾ। ਉਹਨਾਂ ਨੇਤਰਹੀਣ ਬੱਚਿਆਂ ਦੇ ਅਧਾਰ ਕਾਰਡ, ਪੈਨਸ਼ਨ ਅਤੇ ਸਿਵਲ ਹਸਪਤਾਲ ਵਲੋਂ ਲਗਾਏ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੀ.ਐਲ.ਵੀ ਪਵਨ ਕੁਮਾਰ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here