ਭੁੰਨੋ ਸਕੂਲ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸਰਕਾਰੀ ਐਲੀਮੈਂਟਰੀ ਸਕੂਲ ਭੂੰਨੋ ਵਿਖੇ ਸਕੂਲ ਮੁੱਖੀ ਜਸਵੀਰ ਸਿੰਘ ਖਾਬੜਾ, ਮੈਡਮ ਕਰਮਜੀਤ ਕੌਰ ਤੇ ਈ.ਜੀ.ਐਸ. ਵਲੰਟੀਅਰ ਸ਼ਿਵਾਨੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ,  ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੇਂ ਸ਼ੈਸ਼ਨ ਦੀ ਅਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ।

Advertisements

ਇਸ ਮੌਕੇ ਸਕੂਲ ਮੁੱਖੀ ਜਸਵੀਰ ਸਿੰਘ, ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਸਕੂਲ ਦੀ ਤਰੱਕੀ ਵਿੱਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਰੋਲ ਹੈ। ਇਸ ਮੌਕੇ ਪ੍ਰਵਾਸੀ ਭਾਰਤੀ ਕ੍ਰਿਸ਼ਨਾ ਦੇਵੀ ਨੂੰ ਸਕੂਲ ਮੁੱਖੀ ਜਸਵੀਰ ਸਿੰਘ, ਮੈਡਮ ਕਰਮਜੀਤ ਕੌਰ, ਸਰਪੰਚ ਪਰਮਜੀਤ ਸਿੰਘ, ਸੀ.ਐਚ.ਟੀ ਸਵਰਨਜੀਤ ਕੌਰ, ਸਾਬਕਾ ਸਰਪੰਚ ਦਰਸ਼ਨ ਸਿੰਘ, ਸੂਬੇਦਾਰ ਕਿਸ਼ਨ ਸਿੰਘ, ਕੈਪਟਨ ਰੇਸ਼ਮ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਉਹਨਾਂ ਦੇ ਸਕੂਲ ਪ੍ਰਤੀ ਕੀਤੇ ਹੋਏ ਕੰਮਾਂ ਕਰਕੇ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ  ਮੈਡਮ ਸ਼ਿਵਾਨੀ, ਸੋਨੀਆ, ਪ੍ਰਿਅੰਕਾ, ਅਮਰਜੀਤ ਸਿੰਘ, ਸਰਵਣ ਸਿੰਘ, ਦਿਲਾਵਰ ਸਿੰਘ, ਮਨਜਿੰਦਰ ਸਿੰਘ, ਤਜਿੰਦਰ ਕੌਰ, ਉਪਾਸਨਾ, ਪ੍ਰਵੀਨ ਕੁਮਾਰੀ, ਪਰਵਿੰਦਰ ਸਿੰਘ, ਕੁਲਵਿੰਦਰ ਕੌਰ, ਆਸ਼ਾ ਰਾਣੀ, ਬਲਵੀਰ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਰਾਮ ਜੀ ਪੰਚ, ਬਲਵਿੰਦਰ ਕੌਰ ਪੰਚ, ਨੰਬਰਦਾਰ ਕਰਨੈਲ ਸਿੰਘ, ਮੇਜਰ ਸਿੰਘ ਐਸ ਐਮ ਸੀ ਚੇਅਰਮੈਨ ਸਮੇਤ ਕਮੇਟੀ ਮੈਂਬਰ ਤੇ ਪਿੰਡ ਵਾਸੀ ਹਾਜਰ ਸਨ। 

LEAVE A REPLY

Please enter your comment!
Please enter your name here