
ਮਾਹਿਲਪੁਰ (ਦ ਸਟੈਲਰ ਨਿਊਜ਼)। ਡਾ. ਰਾਜ ਕੁਮਾਰ ਨੂੰ ਲੋਕਸ਼ਭਾ ਹਲਕਾ ਹੁਸ਼ਿਆਰਪੁਰ ਤੋਂ ਸੀਟ ਮਿਲਣ ਨਾਲ ਸਮੁੱਚੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਜਸਵਾਲ ਜਿਲਾ ਜਨਰਲ ਸਕੱਤਰ ਕਾਂਗਰਸ ਹੁਸ਼ਿਆਰਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ। ਉਹਨਾਂ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਚੱਬੇਵਾਲ ਤੋਂ ਬਤੌਰ ਵਿਧਾਇਕ ਡਾ. ਰਾਜ ਕੁਮਾਰ ਨੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਪੂਰੀ ਤਰਜੀਹ ਦਿੱਤੀ ਹੈ, ਜਿਸ ਕਰਕੇ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਡਾ. ਰਾਜ ਕੁਮਾਰ ਨੂੰ ਜਿਤਾਉਣ ਲਈ ਸਮੂਹ ਵਰਕਰ ਤਨਦੇਹੀ ਨਾਲ ਜਿੰਮੇਵਾਰੀ ਨਿਭਾਉਣਗੇ ਅਤੇ ਸਮੂਹ ਟੀਮ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਇੱਕ-ਇੱਕ ਕਰਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਨੀ ਤੈਅ ਹੈ।












