Tuesday, October 20, 2026
Home Hoshiarpur ਫਸਲਾਂ ਦੀ ਰਹਿੰਦ-ਖੂੰਹਦ ਲਈ 6 ਅਪ੍ਰੈਲ ਨੂੰ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ...

ਫਸਲਾਂ ਦੀ ਰਹਿੰਦ-ਖੂੰਹਦ ਲਈ 6 ਅਪ੍ਰੈਲ ਨੂੰ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਖੇਤੀ ਭਵਨ ਚੰਡੀਗੜ ਰੋਡ ਹੁਸ਼ਿਆਰਪੁਰ ਵਿਖੇ 6 ਅਪ੍ਰੈਲ 2019 ਨੂੰ ਸਵੇਰੇ 10 ਵਜੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਗੇ ਅਤੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਹੋਣਗੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਿਨੇ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਪੰਜਾਬ ਡਾ. ਬਲਜਿੰਦਰ ਸਿੰਘ ਬਰਾੜ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।

Advertisements

LEAVE A REPLY

Please enter your comment!
Please enter your name here