ਭਗਤੂਪੁਰ ਸਕੂਲ ਵਿਖੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਮਾਹਿਲਪੁਰ (ਦ ਸਟੈਲਰ ਨਿਊਜ਼)। ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਅਧਿਆਪਕ ਸਰਬਜੀਤ ਸਿੰਘ ਵਲੋਂ ਸਕੂਲ ਦਾ ਸਲਾਨਾ ਨਤੀਜਾ ਐਲਾਨ ਕੀਤਾ ਗਿਆ। ਉਪਰੰਤ ਸੇਵਾਮੁਕਤ ਪ੍ਰਿੰਸੀਪਲ ਮੇਜਰ ਸਿੰਘ ਜੱਸੀ ਵਲੋਂ ਪਹਲੀ ਤੋਂ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਮੁਫਤ ਕਾਪੀਆਂ, ਪੈਨ, ਰਬੜਾਂ, ਸਕੇਲ ਪ੍ਰਦਾਨ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਜੱਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਵਿਦਿਆ ਦੇ ਸਾਧਨ ਤੇ ਗਿਆਨ ਰਾਹੀਂ ਵੱਡੀ ਤੋਂ ਵੱਡੀ ਮੰਜਿਲ ਜਾਂ ਅਹੁੱਦਾ ਪ੍ਰਾਪਤ ਕਰਨ ਦੇ ਯੋਗ ਬਣ ਸਕਦੇ ਹਨ।

Advertisements

ਉਹਨਾਂ ਨੇ ਕਿਹਾ ਕਿ ਬੱਚਿਆਂ ਨੂੰ ਮਨ ਚਿੱਤ ਲਗਾ ਕੇ ਪੜਾਈ ਕਰਨੀ ਚਾਹੀਦੀ ਹੈ। ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ। ਜੇਕਰ ਬੱਚੇ ਪੜੇ-ਲਿਖੇ ਹੋਣਗੇ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਇਸ ਮੌਕੇ ਅਧਿਆਪਕ ਸਰਬਜੀਤ ਸਿੰਘ ਨੇ ਸਭ ਤੋਂ ਪਹਿਲਾਂ ਪ੍ਰਿੰਸੀਪਲ ਮੇਜਰ ਸਿੰਘ ਦਾ ਉਹਨਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਤੇ ਬੱਚਿਆਂ ਨੂੰ ਪਾਸ ਹੋਣ ਦੀ ਵਧਾਈ ਦਿੱਤੀ ਤੇ ਅੱਗੇ ਤੋਂ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਅਧਿਆਪਕ ਸਰਬਜੀਤ ਸਿੰਘ, ਪਰਮਜੀਤ ਕੌਰ ਜੱਸੀ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਅਵਤਾਰ ਕੌਰ, ਕੁਲਵਿੰਦਰ ਕੌਰ, ਸੁਰਿੰਦਰ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here