
ਮਾਹਿਲਪੁਰ (ਦ ਸਟੈਲਰ ਨਿਊਜ਼)। ਸਮੂਹ ਨਗਰ ਨਿਵਾਸੀ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੈਂਸ ਗੋਤ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਪਿੰਡ ਖੇੜਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਵੱਡੇ ਵਡੇਰਿਆਂ ਦੀ ਪੂਜਾ ਅਰਚਨਾ ਕੀਤੀ ਗਈ ਉਪਰੰਤ ਗੁਰ ਮਹਿਮਾ ਦਾ ਗੁਣਗਾਨ ਕੀਤਾ ਗਿਆ। ਉਪਰੰਤ ਪ੍ਰਮੁੱਖ ਸ਼ਖਸ਼ੀਅਤਾਂ ਤੇ ਸਹਿਯੋਗੀ ਸੱਜਣਾਂ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਮੇਟੀ ਪ੍ਰਧਾਨ ਪਾਲ ਸਿੰਘ ਬੈਂਸ, ਬਲਜਿੰਦਰ ਸਿੰਘ ਬੈਂਸ, ਨਰਿੰਦਰ ਸਿੰਘ ਪੰਚ, ਕੁਲਵੰਤ ਸਿੰਘ, ਇੰਦਰਜੀਤ ਸਿੰਘ, ਹਰਜੀਤ ਸਿੰਘ, ਬਾਬਾ ਬਲਵੀਰ ਸਿੰਘ, ਵਿਨੋਦ ਸਿੰਘ ਸੰਘਾ, ਰਾਣਾ ਭਾਰਟਾ, ਬਲਜੀਤ ਸਿੰਘ ਬੈਂਸ, ਤਰਲੋਚਨ ਸਿੰਘ ਕਨੇਡਾ, ਕਾਕਾ, ਜੋਤਾ, ਮਨਦੀਪ ਸਿੰਘ, ਅਮਰਜੀਤ ਸਿੰਘ, ਅੰਮ੍ਿਰਤਪਾਲ ਸਿੰਘ, ਕਰਮਜੀਤ ਸਿੰਘ, ਹਰਜੋਤ ਸਿੰਘ, ਗੁਲਬਰਗ ਸਿੰਘ, ਮਨਦੀਪ ਸਿੰਘ, ਦੇਸ ਰਾਜ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਕਮੇਟੀ ਪ੍ਰਧਾਨ ਪਾਲ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਦੀਆਂ ਯਾਦਾਂ ਹਮੇਸ਼ਾ ਮਨਾਉਣੀਆਂ ਚਾਹੀਦੀਆਂ ਹਨ। ਇਸ ਨਾਲ ਆਪਸੀ ਪ੍ਰੇਮ ਪਿਆਰ ਵੀ ਵਧਦਾ ਹੈ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।











