ਪੰਜਾਬ ਡੇਮੋਕ੍ਰੇਟਿਕ ਅਲਾਇੰਸ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ: ਜਗਵਿੰਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਲੋਕ ਇਨਸਾਫ ਪਾਰਟੀ ਵਲੋਂ ਪੀ.ਡੀ.ਏ ਦੇ ਉਮੀਦਵਾਰ ਚੌਧਰੀ ਖੁਸ਼ੀ ਰਾਮ ਆਈ.ਏ.ਐਸ. ਦੀ ਹੱਕ ਵਿੱਚ ਹੁਸ਼ਿਆਰਪੁਰ ਦੇ ਮਹੱਲਾ ਸਲਵਾੜਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲਾ ਪ੍ਰਧਾਨ ਲੋਕ ਇਨਸਾਫ ਪਾਰਟੀ ਜਗਵਿੰਦਰ ਸਿੰਘ ਰਾਮਗੜ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇਸ ਤਰਾਂ ਹੋਇਆ ਹੈ ਕਿ ਪੰਜਾਬ, ਦੇਸ਼ ਤੇ ਮਨੁੱਖਤਾ ਨਾਲ ਪਿਆਰ ਕਰਨ ਵਾਲੇ ਲੋਕ ਇਕ ਪਲੇਟਫਾਰਮ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਹਿਸਾ ਬਣਕੇ ਇਕੱਠੇ ਇਲੈਕਸ਼ਨ ਲੜ ਰਹੇ ਹਨ। ਇਹ ਉਹ ਲੀਡਰ ਹਨ ਜੋ ਹਮੇਸ਼ਾ ਭ੍ਰਿਸ਼ਟਾਚਾਰ, ਜਬਰ, ਜ਼ੁਲਮ ਤੇ ਪੰਜਾਬ ਦੇ ਹਿਤਾਂ ਲਈ ਲੜਦੇ ਆ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ, ਅਕਾਲੀ ਅਤੇ ਬੀ.ਜੇ.ਪੀ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਧੋਖਾ ਕੀਤਾ ਹੈ।

Advertisements

ਇਹਨਾਂ ਨੇ ਕਦੇ ਵੀ ਆਪਣੇ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਅਤੇ ਲੋਕਾਂ ਨੂੰ ਝੂਠੇ ਸਾਜ ਬਾਗ ਦਿਖਾ ਕੇ ਵੋਟਾਂ ਹੀ ਵਸੂਲੀਆਂ ਹਨ। ਉਹਨਾਂ ਕਿਹਾ ਕਿ ਲੋਕ ਜਾਗਰੂਕ ਹੋ ਰਹੇ ਹਨ। ਇਸ ਮੌਕੇ ਤੇ  ਸਰਦਾਰ ਤਰਲੋਕ ਸਿੰਘ ਸਲਵਾੜਾ ਨੇ ਆਪਣੇ ਸਾਥੀਆਂ, ਇੰਦਰਪਾਲ ਸਿੰਘ, ਧਰਮਵੀਰ, ਸਤਨਾਮ ਸਿੰਘ ਸੋਨੂੰ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਪੰਕਜ ਕੁਮਾਰ ਤੇ ਜਤਿੰਦਰ ਸਿੰਘ ਨੇ ਲੋਕ ਇਨਸਾਫ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਤਰਲੋਕ ਸਿੰਘ ਨੂੰ ਵਾਰਡ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਗਈ। ਉਹਨਾਂ ਕਿਹਾ ਹੈ ਕਿ ਉਹ ਲੋਕ ਇਨਸਾਫ ਪਾਰਟੀ ਲਈ ਦਿਨ ਰਾਤ ਇਕ ਕਰ ਦੇਣਗੇ ਤੇ ਪਾਰਟੀ ਦੇ ਵਫ਼ਾਦਾਰ ਰਹਿਣਗੇ। ਇਸ ਮੌਕੇ ਹਰਵਿੰਦਰ ਸਿੰਘ ਪੰੰਡੋਰੀ ਰੁਕਮਣ (ਦਿਹਾਤੀ ਪ੍ਰਧਾਨ) ਗੁਰਮੁਖ ਸਿੰਘ (ਵਾਈਸ ਪ੍ਰਧਾਨ) ਹਾਜਰ ਸਨ।

LEAVE A REPLY

Please enter your comment!
Please enter your name here