ਡਾ. ਰਾਜ ਨੂੰ ਟਿਕਟ ਮਿਲਣ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ

ਹੁਸ਼ਿਆਰਪੁਰ/ਮਾਹਿਲਪੁਰ(ਦ ਸਟੈਲਰ ਨਿਊਜ਼)। ਡਾ. ਰਾਜ ਕੁਮਾਰ ਨੂੰ ਲੋਕ ਸ਼ਭਾ ਹਲਕਾ ਹੁਸ਼ਿਆਰਪੁਰ ਤੋਂ ਸੀਟ ਮਿਲਣ ਨਾਲ ਸਮੁੱਚੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਐਮ.ਪੀ. ਬਣਾਉਣ ਲਈ ਉਤਾਵਲੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਲਜੀਤ ਸਿੰਘ ਸਹੋਤਾ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਤੇ ਅਮਨਦੀਪ ਸਿੰਘ ਕੰਮੋਵਾਲ ਸੰਮਤੀ ਮੈਂਬਰ ਕਾਂਗਰਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ। ਇਸ ਮੌਕੇ ਅਮਨਦੀਪ ਸਿੰਘ ਸੰਮਤੀ ਮੈਂਬਰ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਚੱਬੇਵਾਲ ਤੋਂ ਬਤੌਰ ਵਿਧਾਇਕ ਡਾ. ਰਾਜ ਕੁਮਾਰ ਨੇ ਹਲਕੇ ‘ਚ ਵਿਕਾਸ ਕਾਰਜਾਂ ਨੂੰ ਪੂਰੀ ਤਰਜੀਹ ਦਿੱਤੀ ਹੈ। ਜਿਸ ਕਰਕੇ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਡਾ. ਰਾਜ ਕੁਮਾਰ ਨੂੰ ਜਿਤਾਉਣ ਲਈ ਸਮੂਹ ਵਰਕਰ ਤਨਦੇਹੀ ਨਾਲ ਜਿੰਮੇਵਾਰੀ ਨਿਭਾਉਣਗੇ ਅਤੇ ਸਮੂਹ ਟੀਮ ਨੂੰ ਨਾਲ ਲੈ ਕੇ ਘਰ ਘਰ ਜਾ ਕੇ ਪ੍ਰਚਾਰ ਕਰਨਗੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਇੱਕ ਇੱਕ ਕਰਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਨੀ ਤੈਅ ਹੈ। ਇਸ ਮੇਕ ਜੈਲਦਾਰ ਦਵਿੰਦਰ ਸਿੰਘ ਡਾਇਰੈਕਟਰ ਲੈਂਡ ਮੋਰਗੇਜ਼ ਬੈਂਕ ਮਾਹਿਲਪੁਰ, ਵਿਨੋਦ ਕੁਮਾਰ ਹਾਜਰ ਸਨ।

LEAVE A REPLY

Please enter your comment!
Please enter your name here