ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿੱਚ ਤਬਦੀਲੀ: ਸੰਦੀਪ ਤਿਵਾੜੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ: ਗੁਰਜੀਤ ਸੋਨੂੰ। ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸਪਲਾਈ ਦੇਣ ਲਈ ਨਗਰ ਨਿਗਮ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਖਪਤ ਵੱਧ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਨਗਰ ਨਿਗਮ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

Advertisements

ਜਿਸ ਅਨੁਸਾਰ ਸਵੇਰੇ 04:00 ਤੋਂ ਸਵੇਰੇ 10:00 ਵਜੇ ਤੱਕ, ਦੁਪਹਿਰ 12:00 ਤੋਂ ਬਾਦ ਦੁਪਹਿਰ 2:00 ਵਜੇ ਤੱਕ ਅਤੇ ਸ਼ਾਮ 05:00 ਵਜੇ ਤੋਂ ਰਾਤ 10:00 ਵਜੇ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕਿਸੇ ਨੂੰ ਵੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਨਗਰ ਨਿਗਮ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।

ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਵਰਤੋਂ ਸੰਯਮ ਨਾਲ ਕਰਨ। ਉਹਨਾਂ ਹੋਰ ਦੱਸਿਆ ਕਿ ਸ਼ਹਿਰ ਵਾਸੀਆਂ ਵੱਲੋਂ ਕੀਤੀ ਜਾ ਰਹੀ ਪੀਣ ਵਾਲੇ ਪਾਣੀ ਦੀ ਦੁਰ-ਵਰਤੋਂ ਰੋਕਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੇ ਹਰ ਰੋਜ਼ ਸ਼ਹਿਰ ਵਿੱਚ ਚੈਕਿੰਗ ਕਰਣਗੇ ਅਤੇ ਪੀਣ ਵਾਲੇ ਪਾਣੀ ਦੀ ਦੁਰ-ਵਰਤੋਂ ਕਰਣ ਵਾਲੇ ਲੋਕਾਂ ਦੇ ਚਲਾਨ ਕੱਟ ਕੇ ਉਹਨਾਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here