ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸਰਕਾਰੀ ਐਲੀਮੈਂਟਰੀ ਸਕੂਲ ਭੂੰਨੋ ਵਿਖੇ ਸਕੂਲ ਮੁੱਖੀ ਜਸਵੀਰ ਸਿੰਘ ਖਾਬੜਾ, ਮੈਡਮ ਕਰਮਜੀਤ ਕੌਰ ਤੇ ਈ.ਜੀ.ਐਸ. ਵਲੰਟੀਅਰ ਸ਼ਿਵਾਨੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਸਾਦਾ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਐਨ.ਆਰ.ਆਈ ਐਜੂਕੇਸ਼ਨਲ ਸੁਸਾਇਟੀ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਈਕਲ ਦਿੱਤੇ ਗਏ। ਇਸ ਮੌਕੇ ਸਕੂਲ ਮੁੱਖੀ ਜਸਵੀਰ ਸਿੰਘ, ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਸਕੂਲ ਦੀ ਤਰੱਕੀ ਵਿੱਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਰੋਲ ਹੈ ਜੋ ਸਮੇਂ ਸਮੇਂ ਤੇ ਸਕੂਲ ਦੀ ਤਰੱਕੀ ਲਈ ਤਤਪਰ ਰਹਿੰਦੇ ਹਨ।
ਇਸ ਮੌਕੇ ਪ੍ਰਵਾਸੀ ਭਾਰਤੀ ਕ੍ਰਿਸ਼ਨਾ ਦੇਵੀ, ਸਕੂਲ ਮੁੱਖੀ ਜਸਵੀਰ ਸਿੰਘ, ਮੈਡਮ ਕਰਮਜੀਤ ਕੌਰ, ਸਰਪੰਚ ਪਰਮਜੀਤ ਸਿੰਘ, ਸੀ.ਐਚ.ਟੀ ਸਵਰਨਜੀਤ ਕੌਰ, ਸਾਬਕਾ ਸਰਪੰਚ ਦਰਸ਼ਨ ਸਿੰਘ, ਸੂਬੇਦਾਰ ਕਿਸ਼ਨ ਸਿੰਘ, ਕੈਪਟਨ ਰੇਸ਼ਮ ਸਿੰਘ, ਮੈਡਮ ਸ਼ਿਵਾਨੀ, ਸੋਨੀਆ, ਪ੍ਰਿਅੰਕਾ, ਅਮਰਜੀਤ ਸਿੰਘ, ਸਰਵਣ ਸਿੰਘ, ਦਿਲਾਵਰ ਸਿੰਘ, ਮਨਜਿੰਦਰ ਸਿੰਘ, ਤਜਿੰਦਰ ਕੌਰ, ਉਪਾਸਨਾ, ਪ੍ਰਵੀਨ ਕੁਮਾਰੀ, ਪਰਵਿੰਦਰ ਸਿੰਘ, ਕੁਲਵਿੰਦਰ ਕੌਰ, ਆਸ਼ਾ ਰਾਣੀ, ਬਲਵੀਰ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਰਾਮ ਜੀ ਪੰਚ, ਬਲਵਿੰਦਰ ਕੌਰ ਪੰਚ, ਨੰਬਰਦਾਰ ਕਰਨੈਲ ਸਿੰਘ, ਮੇਜਰ ਸਿੰਘ ਐਸ ਐਮ ਸੀ ਚੇਅਰਮੈਨ ਸਮੇਤ ਕਮੇਟੀ ਮੈਂਬਰ ਤੇ ਪਿੰਡ ਵਾਸੀ ਹਾਜਰ ਸਨ।