ਗੁਰਦੁਆਰਾ ਸਿੰਘ ਸਭਾ ਬਜਵਾੜਾ ਵਿਖੇ ਕਰਵਾਇਆ ਗੁਰਮਤਿ ਸਮਾਗਮ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ‘ਚ ਮੁੱਖ ਸੇਵਾਦਾਰ ਜੱਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤਰਨਾ ਦੀ ਦੇਖ ਰੇਖ ‘ਚ ਕਰਵਾਏ ਗਏ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਕੰਵਰਪਾਲ ਸਿੰਘ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਕੀਰਤਪਾਲ ਸਿੰਘ, ਭਾਈ ਸਿਮਰਤਪਾਲ ਸਿੰਘ ਥਿਆੜੇ ਵਾਲਿਆਂ ਦੇ ਕਵੀਸ਼ਰੀ ਜਥੇ ਸਮੇਤ ਵੱਖ-ਵੱਖ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ।

Advertisements

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਥੇਦਾਰ ਬਾਬਾ ਗੁਰਦੇਵ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਸਿੱਖ ਧਰਮ ‘ਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਹਨਾਂ ਕਿਹਾ ਕਿ ਅਜਿਹੇ ਪੁਰਬ ਮਨਾਉਣ ਦਾ ਤਾਂ ਹੀ ਕੋਈ ਲਾਭ ਹੈ ਜੇਕਰ ਇਨਾਂ ਤੋਂ ਸੇਧ ਲੈ ਕੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲੀਏ। ਇਸ ਮੌਕੇ ਦਾਨੀ ਸੱਜਨਾਂ ਅਤੇ ਪਹੁੰਚੀਆਂ ਸਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਬਾਬਾ ਗਿਆਨ ਸਿੰਘ ਪੱਜੋਦਿਤਾ, ਬਲਵੀਰ ਸਿੰਘ, ਜਸਵਿੰਦਰ ਸਿੰਘ, ਬਾਬਾ ਗਗਨਦੀਪ ਸਿੰਘ, ਉਂਕਾਰ ਸਿੰਘ, ਬਾਬਾ ਹਰਭਜਨ ਸਿੰਘ ਬੋੜਾ ਇੰਗਲੈਂਡ, ਬੀਬੀ ਜਸਵੀਰ ਕੌਰ ਬੋੜਾ, ਗਗਨਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਕੰਵਰਪਾਲ ਸਿੰਘ, ਰਾਜੂ ਸਿੰਘ, ਬਾਬਾ ਕਰਨੈਲ ਸਿੰਘ ਪੱਟੀ, ਬਲਵੀਰ ਸਿੰਘ, ਅਵਤਾਰ ਸਿੰਘ ਧਾਮੀ, ਕਰਨਲ ਜੋਗਿੰਦਰ ਸਿੰਘ, ਹਰਨੇਕ ਸਿੰਘ ਜਲੰਧਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ।  

LEAVE A REPLY

Please enter your comment!
Please enter your name here