ਵਨ ਸਟਾਪ ਸੈਂਟਰ ਦਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਅਚਾਨਕ ਨਿਰੀਖਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਅੱਜ ਵਨ ਸਟਾਪ ਸੈਂਟਰ ਸਿਵਲ ਹਸਪਤਾਲ ਹੁਸ਼ਿਆਰਪਰ ਦਾ ਅਚਾਨਕ ਨਿਰੀਖਣ ਕੀਤਾ ਗਿਆ।

Advertisements

ਜਿਸ ਦੌਰਾਨ ਵਨ ਸਟਾਪ ਸੈਂਟਰ ਦੀਆਂ ਗਤੀਵਿਧੀਆਂ ਸਬੰਧੀ ਰਜਿਸਟਰ ਵੇਖੇ ਗਏ ਅਤੇ ਵਨ ਸਟਾਪ ਸੈਂਟਰ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਜ਼ਰੂਰੀ ਨਿਰਦੇਸ਼ ਵੀ ਦਿੱਤੇ ਗਏ। ਤਾਂ ਜੋ ਆਮ ਜਨਤਾ ਨੂੰ ਵਨ ਸਟਾਪ ਸੈਂਟਰ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਹੋ ਸਕੇ। ਇਸ ਤੋਂ ਇਲਾਵਾ ਉਹਨਾਂ ਵਲੋਂ ਜ਼ਿਲਾ ਪ੍ਰੋਗਰਾਮ ਅਫ਼ਸਰ ਹੈਲਥ ਡਾ. ਗੁਰਦੀਪ ਕੌਰ ਨਾਲ ਮੁਲਾਕਾਤ ਵੀ ਕੀਤੀ ਗਈ, ਜਿਸ ਦੌਰਾਨ ਵਿਚਾਰ ਵਟਾਂਦਰਾ ਕਰਦੇ ਹੋਏ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਕ ਸਾਲ ਤੋਂ 19 ਸਾਲ ਤੱਕ ਬੱਚਿਆਂ ਨੂੰ ਸਰਕਾਰ ਵਲੋਂ ਸਕੂਲਾਂ/ਆਂਗਣਵਾੜੀ ਕੇਂਦਰਾਂ ਵਿੱਚ ਐਲਬੈਂਡਾਜੋਲ ਦੀਆਂ ਗੋਲੀਆਂ/ਦਵਾਈਆਂ ਮੁਫ਼ਤ ਖਿਲਾਈ ਜਾਂਦੀ ਹੈ ਅਤੇ ਇਹ ਦਵਾਈ ਕਿਸੇ ਵੀ ਤਰਾਂ ਦਾ ਕੋਈ ਨੁਕਸਾਨ ਨਹੀਂ ਕਰਦੀ ਹੈ।

ਇਹ ਜਾਣਕਾਰੀ ਪ੍ਰਾਪਤ ਕਰਨ ਮਗਰੋਂ ਉਹਨਾਂ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਕਿ ਜੁਲਾਈ ਮਹੀਨੇ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਸਕੂਲਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਲਗਾਏ ਜਾਣ ਵਾਲੇ ਸੈਮੀਨਾਰਾਂ ਵਿੱਚ ਇਸ ਦਵਾਈ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਕਈ ਵੀ ਇਕ ਸਾਲ ਤੋਂ 19 ਸਾਲ ਤੱਕ ਦਾ ਬੱਚਾ ਇਸ ਦਵਾਈ ਤੋਂ ਵਾਂਝਾ ਨਾ ਰਹੇ। ਇਸ ਮੌਕੇ ਤੇ ਪੀ.ਐਲ.ਵੀ. ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਵਨ ਕੁਮਾਰ, ਵਨ ਸਟਾਪ ਸੈਂਟਰ ਤੋਂ ਐਡਵੋਕੇਟ ਸੋਭਾ ਦੇਵੀ, ਐਡਵੋਕੇਟ ਮੈਡਮ ਗੁਰਵਿੰਦਰ ਕੌਰ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here