ਕਿੱਤਾ-ਮੁਖੀ ਸਿਖਲਾਈ ਕੋਰਸ 22 ਅਪ੍ਰੈਲ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਕੋਰਸ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸਬਜੀਆਂ ਦਾ ਦੋਗਲਾ ਬੀਜ ਤਿਆਰ ਕਰਨ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 22 ਤੋਂ 26 ਅਪ੍ਰੈਲ 2019 ਤੱਕ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਸਿਖਲਾਈ ਕੋਰਸ ਵਿੱਚ ਵੱਖ-ਵੱਖ ਸਬਜ਼ੀਆਂ ਦੇ ਬੀਜ ਉਤਪਾਦਨ, ਪ੍ਰੋਸੈਸਿੰਗ, ਬੀਜਾਂ ਦੀ ਸਾਂਭ-ਸੰਭਾਲ ਜਿਹੇ ਅਹਿਮ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ਅਤੇ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 22 ਅਪ੍ਰੈਲ ਨੂੰ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਹੁੰਚਣ।

LEAVE A REPLY

Please enter your comment!
Please enter your name here