ਬ.ਸ.ਪਾ. ਉਮੀਦਵਾਰ ਖੁਸ਼ੀ ਰਾਮ ਨੇ ਭਰਿਆ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਲੋਕਸਭਾ ਖੇਤਰ 05 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਖੁਸ਼ੀ ਰਾਮ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ 22 ਅਪ੍ਰੈਲ ਤੋਂ ਨਾਮਜ਼ਦਗੀ ਸ਼ੁਰੂ ਹੋ ਗਈ ਹੈ ਅਤੇ ਨਾਮਜ਼ਦਗੀ ਦੇ ਤੀਸਰੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਉਹਨਾਂ ਨੇ ਕਿਹਾ ਕਿ ਹੁਣ ਤੱਕ 2 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ।

Advertisements

ਉਹਨਾਂ ਨੇ ਕਿਹਾ ਕਿ ਉਮੀਦਵਾਰਾਂ ਵਲੋਂ 29 ਅਪ੍ਰੈਲ ਤੱਕ ਰੋਜ਼ਾਨਾ ਕੰਮਕਾਜ ਵਾਲੇ ਦਿਨ 11 ਤੋਂ 3 ਵਜੇ ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 107 (ਕੋਰਟ ਰੂਮ) ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਨਾਮਜ਼ਦਗੀ ਦੌਰਾਨ ਉਮੀਦਵਾਰ ਦੇ ਇਲਾਵਾ ਉਹਨਾਂ ਨਾਲ ਚਾਰ ਵਿਅਕਤੀ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਮਰੇ ਅੰਦਰ ਆ ਸਕਦੇ ਹਨ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ, ਜਦਕਿ 2 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਹਨਾਂ ਨੇ ਕਿਹਾ ਕਿ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਮਤਦਾਨ ਹੋਵੇਗਾ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਹਨਾਂ ਨੇ ਦੱਸਿਆ ਕਿ ਹੁਸ਼ਿਆਪੁਰ ਲੋਕਸਭਾ ਖੇਤਰ ਵਿੱਚ 9 ਵਿਧਾਨਸਭਾ ਖੇਤਰ ਆਉਂਦੇ ਹਨ ਅਤੇ ਕਰੀਬ 16 ਲੱਖ ਵੋਟਰਾਂ ਵਲੋਂ 1911 ਪੋਲਿੰਗ ਬੂਥਾਂ ‘ਤੇ ਆਪਣੇ ਮਤਦਾਨ ਦਾ ਪ੍ਰਯੋਗ ਕੀਤਾ ਜਾਵੇਗਾ।

LEAVE A REPLY

Please enter your comment!
Please enter your name here