ਵਿਸ਼ਵ ਮਲੇਰਿਆ ਦਿਵਸ ਦੇ ਮੌਕੇ ਜਾਗਰੂਕਤਾ ਕੈਂਪ ਆਯੋਜਿਤ, ਦਿੱਤੇ ਬਚਾਵ ਦੇ ਨਿਰਦੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਸ਼ਵ ਮਲੇਰੀਆ ਦਿਵਸ ਮੌਕੇ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾ. ਹਰਜਿੰਦਰ ਸਿੰਘ, ਬੀ.ਈ.ਈ. ਰਮਨਦੀਪ ਕੌਰ, ਹੈਲਥ ਇੰਨਸਪੈਕਟਰ ਮਨਜੀਤ ਸਿੰਘ, ਬਲਾਕ ਦੀ ਆਸ਼ਾ ਵਰਕਰ ਅਤੇ ਆਸ਼ਾ ਫਸੈਲੀਟੇਟਰਾਂ ਸ਼ਾਮਿਲ ਹੋਈਆਂ। ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਓ.ਪੀ. ਗੋਜਰਾ ਜੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਮਲੇਰੀਆਂ, ਡੇਂਗੂ, ਚਿਕਨਗੁਨੀਆਂ ਆਦਿ ਸ਼ਾਮਲ ਹਨ ਤੋਂ ਬਚਾਅ ਲਈ ਜਰੂਰੀ ਹੈ ਕਿ ਮੱਛਰ ਦੇ ਪੈਦਾ ਹੋਣ ਨੂੰ ਰੋਕਿਆਂ ਜਾਵੇ ਅਤੇ ਇਸ ਦੇ ਕੱਟਣ ਤੋਂ ਬਚਾਅ ਕੀਤਾ ਜਾਵੇ।

Advertisements

ਇਸ ਲਈ ਜਰੂਰੀ ਹੈ ਕਿ ਮੱਛਰ ਪੈਦਾ ਕਰਨ ਵਾਲੇ ਹਾਲਾਤ ਖਤਮ ਕੀਤੇ ਜਾਣ। ਲੋਕ ਇਸਦੇ ਫੈਲਣ ਦੇ ਕਾਰਣਾਂ,  ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਤਰਾ ਜਾਗਰੂਕ ਹੋਣ। ਡਾ. ਓ.ਪੀ. ਗੋਜਰਾ ਨੇ ਆਖਿਆ ਕਿ ਜੇਕਰ ਕਿਸੇ ਨੂੰ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਹ ਹੋਵੇ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੋਵੇ, ਜੀਅ ਕੱਚਾ ਹੋਵੇ ਅਤੇ ਉਲਟੀਆਂ ਆਉਣ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗੇ ਤਾਂ ਇਹ ਮਲੇਰੀਏ ਦਾ ਬੁਖਾਰ ਹੋ ਸਕਦਾ ਹੈ। ਇਹ ਲੱਛਣ ਦਿਖਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰ ਦੀ ਸਲਾਹ ਲਵੋ, ਆਪਣੇ ਆਪ ਕੋਈ ਵੀ ਦਵਾ ਨਾ ਲਓ।

ਕੈਂਪ ਦੌਰਾਨ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਨਜੀਤ ਸਿੰਘ ਨੇ ਕਿਹਾ ਕਿ ਮਲੇਰੀਆਂ ਇੱਕ ਕਿਸਮ ਦੀ  ਗੰਭੀਰ ਬੁਖਾਹ ਹੈ ਜੋ ਕਿ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਸ਼ਾਮ ਵੇਲੇ, ਤੜਕੇ ਵੇਲੇ ਅਤ ਰਾਤ ਨੂੰ ਕੱਟਦਾ ਹੈ। ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਜਿਵੇਂ ਕਿ ਨਾਲੀਆਂ, ਛੱਪੜਾਂ ਤੇ ਪਾਣੀ, ਟੋਇਆਂ ਆਦਿ ਵਿੱਚ ਪਾਣੀ ਖੜਾ ਰਹੇ। ਇਸ ਲਈ ਜ਼ਰੂਰੀ ਹੈ ਕਿ ਆਪਣੇ ਆਪ ਦਾ ਮੱਛਰਾਂ ਤੋਂ ਬਚਾਅ ਕੀਤਾ ਜਾਵੇ। ਆਪਣੇ ਆਲ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾ ਢੱਕਿਆ ਰਹੇ। ਰਾਤ ਨੂੰ ਸੋਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲ ਆਦਿ ਦੀ ਵਰਤੋ ਕੀਤੀ ਜਾਵੇ। ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਛੱਪੜਾਂ ਦੇ ਖੜੇ ਪਾਣੀ ਵਿੱਚ ਗੰਬੂਜ਼ੀਆਂ ਮੱਛੀ ਪਾਈ ਜਾਵੇ ਜੋ ਕਿ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰ ਦੇ ਲਾਰਵਾ ਨੂੰ ਖਾ ਜਾਂਦੀ ਹੈ ਜਿਸ ਨਾਲ ਮੱਛਰ ਪੈਦਾ ਨਹੀਂ ਹੁੰਦਾ। ਗੰਬੂਜ਼ੀਆਂ ਮੱਛੀ ਦਾ ਪੂੰਗ ਸਿਹਤ ਵਿਭਾਗ ਤੋਂ ਮੁਫ਼ਤ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here