ਨਾਮਜ਼ਦਗੀਆਂ ਦੇ ਚੌਥੇ ਦਿਨ ਤੱਕ 3 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਹੁਸ਼ਿਆਰਪਰੁ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਲੋਕ ਸਭਾ ਖੇਤਰ 05 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਚੌਥੇ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਚੌਥੇ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਹਨ।

Advertisements

ਉਹਨਾਂ ਦੱਸਿਆ ਕਿ ਹੁਣ ਤੱਕ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਉਮੀਦਵਾਰਾਂ ਵਲੋਂ 29 ਅਪ੍ਰੈਲ ਤੱਕ ਰੋਜ਼ਾਨਾ ਕੰਮਕਾਜ ਵਾਲੇ ਦਿਨ 11 ਤੋਂ 3 ਵਜੇ ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 107 (ਕੋਰਟ ਰੂਮ) ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਹਨਾਂ ਦੱਸਿਆ ਕਿ 27 ਅਪ੍ਰੈਲ ਸ਼ਨੀਵਾਰ ਅਤੇ 28 ਅਪ੍ਰੈਲ ਐਤਵਾਰ ਨੂੰ ਛੁੱਟੀਆਂ ਦੌਰਾਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਨਾਮਜ਼ਦਗੀ ਦੌਰਾਨ ਉਮੀਦਵਾਰ ਦੇ ਇਲਾਵਾ ਉਹਨਾਂ ਨਾਲ ਚਾਰ ਵਿਅਕਤੀ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਮਰੇ ਅੰਦਰ ਆ ਸਕਦੇ ਹਨ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ, ਜਦਕਿ 2 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਹਨਾਂ ਕਿਹਾ ਕਿ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਮੱਤਦਾਨ ਹੋਵੇਗਾ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਹਨਾਂ ਦੱਸਿਆ ਕਿ ਹੁਸ਼ਿਆਪੁਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਸ ਲਈ 1911 ਪੋਲਿੰਗ ਬੂਥ ਬਣਾਏ ਜਾਣਗੇ।

LEAVE A REPLY

Please enter your comment!
Please enter your name here