ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਵਿਖੇ ਲਗਾਇਆ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਵਿਕਟਮ ਆਫ ਡਰਗ ਏਬਿਊਜ਼ ਐੰਡ ਈਰੈਡਿਕੇਸ਼ਨ ਆਫ ਡਰਗ ਮਿਨੈਂਸ ਵਿਸ਼ੇ ‘ਤੇ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਜੇਲ ਵਿੱਚ ਬੰਦ ਕੈਦੀਆਂ ਦੀ ਗਿਣਤੀ ਦਾ ਰਜਿਸਟਰ ਚੈਕ ਕੀਤਾ। ਉਹਨਾਂ ਨੇ ਕੈਦੀਆਂ ਨੂੰ ਭਵਿੱਖ ਵਿੱਚ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ। ਉਹਨਾਂ ਨੇ ਨਸ਼ਿਆਂ ਤੋਂ ਸਮਾਜਿਕ, ਆਰਥਿਕ ਅਤੇ ਸਰੀਰਕ ਪੱਖੋਂ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਅਥਾਰਟੀ ਵਲੋਂ ਮੁਹੱਈਆਂ ਕੀਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਦੱਸਿਆ। 

Advertisements

ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਜੇਲਾਂ ਵਿੱਚ ਬੰਦ ਸਾਰੇ ਕੈਦੀ, ਉਹ ਲੋਕ ਜਿਨਾਂ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ, ਔਰਤਾਂ, ਬੱਚੇ, ਦਿਵਆਂਗਜਨ, ਐਸ.ਸੀ./ਐਸ.ਟੀ. ਜਾਤ ਨਾਲ ਸਬੰਧ ਰੱਖਣ ਵਾਲੇ ਲੋਕ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਦੇ ਹੱਕਦਾਰ ਹਨ। ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਮਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਕੈਦੀਆਂ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਉਪਲਬੱਧ ਕਰਵਾਉਣ ਲਈ ਇਕ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਕੈਦੀਆਂ ਦੇ ਪਰਿਵਾਰ ਵਾਲੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਤੋਂ ਵਾਂਝੇ ਨਾ ਰਹਿ ਸਕਣ।

ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਹਰ ਰੋਜ਼ ਰੀਟੇਨਰ ਵਕੀਲ ਜੇਲ ਵਿੱਚ ਆ ਕੇ ਕੈਦੀਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਮੌਕੇ ‘ਤੇ ਉਹਨਾਂ ਦਾ ਨਿਪਟਾਰਾ ਕਰਦੇ ਹਨ। ਉਹਨਾਂ ਨੇ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾ ਜ਼ਿਲਾ ਕਚਹਿਰੀ ਵਿੱਚ ਸਥਾਪਿਤ ਅਥਾਰਟੀ ਦੇ ਦਫ਼ਤਰ ਜਾਂ ਫਰੰਟ ਆਫਿਸ ਵਿੱਚ ਆ ਕੇ ਲਈਆਂ ਜਾ ਸਕਦੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਦੀਆਂ ਦੀ ਸਹੂਲਤ ਲਈ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ, ਜਿਸ ਵਿੱਚ ਲੰਬੀ ਸਜਾ ਭੁਗਤ ਰਹੇ ਚਾਰ ਕੈਦੀਆਂ ਨੂੰ ਪੈਰਾ ਲੀਗਲ ਵਲੰਟੀਅਰ ਬਣਾ ਕੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਜੇਲ ਵਿੱਚ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਉਹਨਾਂ ਨੇ ਅਬਜਰਵੇਸ਼ਨ ਹੋਮ ਅਤੇ ਓਲਡ ਏਜ਼ ਹੋਮ, ਰਾਮ ਕਲੋਨੀ ਕੈਂਪ ਦਾ ਦੌਰਾ ਵੀ ਕੀਤਾ। ਉਹਨਾਂ ਨੇ ਜੁਵੇਨਾਇਲ ਬੱਚਿਆਂ ਦੀਆਂ ਮੁਸ਼ਕਲਾਂ ਸੁੱਣੀਆਂ ਅਤ ਜੁਵੇਨਾਇਲ ਬੱਚਿਆਂ ਦੇ ਕੇਸਾਂ ਸਬੰਧੀ ਆਏ ਨਵੇਂ ਐਕਟ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੇਂਦਰ ਜੇਲ ਹੁਸ਼ਿਆਰਪੁਰ ਦੇ ਡਿਪਟੀ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਡਿਪਟੀ ਸਕਿਊਰਿਟੀ ਅਫ਼ਸਰ ਜਗੀਰ ਸਿੰਘ, ਪੈਨਲ ਐਡਵੋਕੇਟ ਰਵੀ ਕੁਮਾਰ ਹਮਰੋਲ, ਅਬਜਰਵੇਸ਼ਨ ਰਾਮ ਕਨੋਨੀ ਕੈਂਪ ਦੇ ਸੁਪਰਡੈਂਟ ਨਰੇਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਟੀ.ਐਲ.ਵੀ ਨੇਤਰ ਕੁਮਾਰ ਵੀ ਮੌਜੂਦ ਸਨ। 

LEAVE A REPLY

Please enter your comment!
Please enter your name here