14 ਪਿੰਡਾਂ ‘ਚ ਪਖਾਨੇ ਬਣਾਉਣ ਦਾ ਕੰਮ ਮੁਕੰਮਲ : ਡੀ ਸੀ

Stellar mike logo copyਹੁਸ਼ਿਆਰਪੁਰ, 1 ਸਤਬੰਰ : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਪਿੰਡਾਂ ਵਿੱਚ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਾਉਣ ਲਈ 100 ਪਿੰਡਾਂ ਵਿੱਚੋਂ 14 ਪਿੰਡਾਂ ਵਿੱਚ ਪਖਾਨੇ ਬਣਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਬਾਕੀ ਰਹਿੰਦੇ 77 ਪਿੰਡਾਂ ਵਿੱਚ ਪਖਾਨੈ ਬਣਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਤਹਿਤ ਪਿੰਡਾਂ ਵਿੱਚ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਲਈ  ਬੀ ਪੀ ਐਲ ਅਤੇ ਏ ਪੀ ਐਲ ਕਾਰਡ ਧਾਰਕਾਂ, ਵਿਧਵਾਵਾਂ, ਦਿਹਾੜੀਦਾਰਾਂ ਅਤੇ ਅਤਿ ਜ਼ਰੂਰਤਮੰਦ ਲੋਕਾਂ ਦੇ ਘਰਾਂ ਵਿੱਚ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਾਉਣ ਲਈ ਸਰਕਾਰ ਵੱਲੋਂ 15,000 ਰੁਪਏ ਮੁਹੱਈਆ ਕਰਵਾਏ ਜਾਂਦੇ ਹਨ ਜੋ ਕਿ 2 ਕਿਸ਼ਤਾਂ ਵਿੱਚ ਦਿੱਤੇ ਜਾਂਦੇ ਹਨ।  ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਵਿੱਚ ਪਖਾਨੇ ਬਣਾਉਣੇ ਚਾਹੀਦੇ ਹਨ ਅਤੇ ਬਾਹਰ ਖੁੱਲ੍ਹੇ ਵਿੱਚ ਸ਼ੋਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਹੁਸ਼ਿਆਰਪੁਰ ਵਿੱਚ 2 ਅਕਤੂਬਰ ਤੱਕ 100 ਪਿੰਡਾਂ ਨੂੰ ਸ਼ੋਚ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਨ੍ਹਾਂ ਵਿੱਚੋਂ ਪਿੰਡ ਆਹਰ, ਡਗਾਣਾ, ਡੋਡੇ ਮਾਜਰੀ, ਦਬੂਰਜੀ, ਚਾਹਲ, ਇਬਰਾਹਿਮਪੁਰ, ਠੱਕਰ, ਗੁਰਾਲਾ, ਗਿਲਜ਼ੀਆਂ, ਨੰਗਲ ਖੁਰਦ, ਨੂਰਪੁਰ ਜੱਟਾਂ ਅਤੇ ਦੇਹਲਰੋਂ ਸਮੇਤ 14 ੰਿਪੰਡਾਂ ਵਿੱਚ ਪਖਾਨੈ ਬਣਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਪਖਾਨੈ ਬਣਾਉਣ ਦਾ ਕੰਮ ਪੂਰਾ ਹੋਣ ਵਾਲਾ ਹੈ। ਕਾਰਜਕਾਰੀ ਇੰਜੀਨੀਅਰ-ਕਮ-ਨੋਡਲ ਅਫ਼ਸਰ ਜਿਲ੍ਹਾ ਸੈਨੀਟੇਸ਼ਨ ਸੈਲ ਪਰਮਜੀਤ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ਸਿਰ ਲੋਕਾਂ ਨੂੰ ਪਿੰਡਾਂ ਵਿੱਚ ਜਾ ਕੇ ਸਵੱਛ ਭਾਰਤ ਮਿਸ਼ਨ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਨਵੀਂ ਤਕਨੀਕ ਦੁਆਰਾ ਲੋਕਾਂ ਨੂੰ ਦੱਸਿਆ ਜਾਂਦਾ ਹੈ ਕਿ ਕਿਵੇਂ ਇੱਕ ਮੱਖੀ ਖੁੱਲ੍ਹੇ ਵਿੱਚ ਕੀਤੇ ਸ਼ੋਚ ਨੂੰ ਸਾਡੇ ਘਰਾਂ ਤੱਕ ਪਹੁੰਚਾ ਕੇ ਖਾਣੇ ਨੂੰ ਦੂਸ਼ਿਤ ਕਰਦੀ ਹੈ ਅਤੇ ਬੀਮਾਰੀਆਂ ਨੂੰ ਸੱਦਾ ਦਿੰਦੀ ਹੈ।

Advertisements

LEAVE A REPLY

Please enter your comment!
Please enter your name here