ਸੈਸ਼ਨ ਜੱਜ ਅਮਰਜੋਤ ਭੱਟੀ ਨੇ ਕੇਂਦਰੀ ਜੇਲ ਵਿਖੇ ਕੀਤਾ ਕੈਂਪ ਕੋਰਟ ਦਾ ਆਯੋਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਦੌਰਾਨ ਜ਼ਿਲੇ ਦੀਆਂ ਵੱਖ-ਵੱਖ ਅਦਾਲਤਾਂ ਤੋਂ ਆਏ 11 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 6 ਕੇਸਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਿਸ ਵਿੱਚ ਆਰੋਪੀਆਂ ਨੇ ਆਪਣਾ ਜ਼ੁਰਮ ਕਬੂਲਿਆ ਅਤੇ ਅੱਗੇ ਤੋਂ ਜ਼ੁਰਮ ਨਾ ਕਰਨ ਦਾ ਪ੍ਰਣ ਲਿਆ।

Advertisements

ਇਸ ਦੌਰਾਨ 5 ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਛੋਟੇ-ਮੋਟੇ ਅਪਰਾਧਾਂ ਵਿੱਚ ਸ਼ਾਮਲ ਹਵਾਲਾਤੀਆਂ ਨੂੰ ਰਾਹਤ ਦੇਣ ਵਾਸਤੇ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਕੈਂਪ ਕੋਰਟ ਲਗਾ ਕੇ ਹਵਾਲਾਤੀਆਂ ਦੇ ਕੇਸਾਂ ਦੀ ਸੁਣਵਾਈ ਕੀਤੀ ਜਾਂਦੀ ਹੈ ਅਤੇ ਮੌਕੇ ‘ਤੇ ਹੀ ਫੈਸਲਾ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੈਡੀਏਸ਼ਨ ਸਬੰਧੀ ਮੈਡੀਏਟਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਮੈਡੀਏਸ਼ਨ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਕਿਹਾ ਕਿ ਲੋਕਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ। ਇਸ ਮੌਕੇ ਕੇਂਦਰੀ ਜੇਲ ਦੇ ਸੁਪਰਡੈਂਟ ਜੇ.ਐਸ. ਸਰੋਆ, ਡਿਪਟੀ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਪੀ.ਐਲ.ਵੀ. ਨੇਤਰ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here