ਐਸ.ਡੀ.ਐਮ. ਹਰਬੰਸ ਸਿੰਘ ਨੇ ਵੋਟਰ ਜਾਗਰੂਕਤਾ ਮੋਬਾਇਲ ਵੈਨ ਨੂੰ ਦਿੱਤੀ ਹਰੀ ਝੰਡੀ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਐਸ.ਡੀ.ਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਗੜਸ਼ੰਕਰ ਹਰਬੰਸ ਸਿੰਘ ਨੇ ਵੋਟਰ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿੱਤੀ। ਉਹਨਾਂ ਕਿਹਾ ਕਿ ਇਸ ਜਾਗਰੂਕਤਾ ਮੋਬਾਇਲ ਵੈਨ ਰਾਹੀਂ ਤਿੰਨ ਦਿਨ ਵਿਧਾਨ ਸਭਾ ਖੇਤਰ-45 ਗੜਸ਼ੰਕਰ ਵਿੱਚ ਵੋਟਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Advertisements

ਉਹਨਾਂ ਕਿਹਾ ਕਿ ਵੀ.ਵੀ.ਪੀ.ਏ.ਟੀ. ਰਾਹੀਂ ਵੋਟਰਾਂ ਨੂੰ ਮੌਕੇ ‘ਤੇ ਹੀ ਪਤਾ ਲੱਗ ਸਕੇਗਾ ਕਿ ਉਹਨਾਂ ਵੋਟ ਕਿਸ ਉਮੀਦਵਾਰ ਨੂੰ ਪਾਈ ਹੈ। ਐਸ.ਡੀ.ਐਮ. ਹਰਬੰਸ ਸਿੰਘ ਨੇ ਕਿਹਾ ਕਿ ਇਸ ਜਾਗਰੂਕਤਾ ਮੋਬਾਇਲ ਵੈਨ ਰਾਹੀਂ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵੀ ਦੱਸਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਯੋਗ ਵਿਅਕਤੀ ਪਹਿਲ ਦੇ ਆਧਾਰ ‘ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਮਹਾਪਰਵ ਵਿੱਚ ਸਾਰੇ ਵੋਟਰ ਆਪਣੀ ਵੋਟ ਦਾ ਪ੍ਰਯੋਗ ਯਕੀਨੀ ਬਣਾਉਣ। ਇਸ ਮੌਕੇ ਜ਼ਿਲਾ ਸਵੀਪ ਨੋਡਲ ਅਫ਼ਸਰ ਰਚਨਾ ਕੌਰ, ਸਵੀਪ ਨੋਡਲ ਅਫ਼ਸਰ ਗੜਸ਼ੰਕਰ ਸੋਹਣ ਲਾਲ ਤੋਂ ਇਲਾਵਾ ਹੋਰ ਅਫ਼ਸਰ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here