ਅੰਤਿਮ ਦਿਨ ਤੱਕ 13 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 05-ਹੁਸ਼ਿਆਰਪੁਰ ਲੋਕ ਸਭਾ ਹਲਕਾ ਤੋਂ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਅਤੇ ਇਹਨਾਂ ਨਾਮਜ਼ਦਗੀ ਪੇਪਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ। ਜਦਕਿ 2 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਜ਼ਿਲਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਰਾਜ ਕੁਮਾਰ ਨੇ ਇੰਡੀਅਨ ਨੈਸ਼ਨਲ ਕਾਂਗਰਸ, ਸੋਨੀਆ ਨੇ ਇੰਡੀਅਨ ਨੈਸ਼ਨਲ ਕਾਂਗਰਸ, ਖੁਸ਼ੀ ਰਾਮ ਨੇ ਬਹੁਜਨ ਸਮਾਜ ਪਾਰਟੀ, ਰਨਜੀਤ ਕੁਮਾਰ ਨੇ ਬਹੁਜਨ ਸਮਾਜ ਪਾਰਟੀ, ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ, ਜੈ ਗੋਪਾਲ ਧੀਮਾਨ ਨੇ ਅਜ਼ਾਦ, ਤਿਲਕ ਰਾਜ ਨੇ ਅਜ਼ਾਦ, ਪਰਮਜੀਤ ਸਿੰਘ ਨੇ ਸਮਾਜ ਭਲਾਈ ਮੋਰਚਾ ਪਾਰਟੀ, ਸੋਮ ਪ੍ਰਕਾਸ਼ ਨੇ ਭਾਰਤੀ ਜਨਤਾ ਪਾਰਟੀ, ਸਾਹਿਲ ਕੈਂਥ ਨੇ ਭਾਰਤੀ ਜਨਤਾ ਪਾਰਟੀ, ਗੁਰਨਾਮ ਸਿੰਘ ਨੇ ਆਮ ਆਦਮੀ ਪਾਰਟੀ, ਧਰਮਪਾਲ ਨੇ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਦਵਿੰਦਰ ਸਿੰਘ ਨੇ ਅਜ਼ਾਦ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਜਮਾਂ ਕਰਵਾਏ ਹਨ।

Advertisements

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ, ਜਦਕਿ 2 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਹਨਾਂ ਨੇ ਕਿਹਾ ਕਿ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਮੱਤਦਾਨ ਹੋਵੇਗਾ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਹਨਾਂ ਨੇ ਦੱਸਿਆ ਕਿ ਹੁਸ਼ਿਆਪੁਰ ਲੋਕਸਭਾ ਹਲਕੇ ਅਧੀਨ 9 ਵਿਧਾਨਸਭਾ ਹਲਕੇ ਪੈਂਦੇ ਹਨ, ਜਿਸ ਲਈ 1911 ਪੋਲਿੰਗ ਬੂਥ ਬਣਾਏ ਜਾਣਗੇ।

ਉਧਰ ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਪੋਲਿੰਗ ਬੂਥਾਂ ਦੇ ਆਡਿਟ ਲਈ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਦਿਵਆਂਗਜਨ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਨੇ ਕਿਹਾ ਕਿ ਹਰ ਪੋਲਿੰਗ ਬੂਥ ‘ਤੇ ‘ਪਰਸਨ ਵਿਦ ਡਿਸਏਬਿਲਟੀ’ (ਪੀ.ਡਬਲਯੂ.ਡੀ.) ਲਈ ਰੈਂਪ, ਵਹੀਲਚੇਅਰ ਅਤੇ ਵਲੰਟੀਅਰਜ਼ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਦਿਵਆਂਗਜਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੌਰਾਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਈਸ਼ਾ ਕਾਲੀਆ ਨੇ ਦਿਵਆਂਗਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਇਕਜੁੱਟਤਾ ਨਾਲ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਹੁਸ਼ਿਆਰਪੁਰ ਲੋਕਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ ਹਰ ਹਲਕੇ ਵਿੱਚ 2 ਪਿੰਕ ਪੋਲਿੰਗ ਬੂਥ ਹੋਣਗੇ, ਜਿਥੇ ਸਾਰਾ ਚੋਣ ਅਮਲਾ ਮਹਿਲਾਵਾਂ ਦਾ ਹੋਵੇਗਾ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ‘ਪਰਸਨ ਵਿਦ ਡਿਸਏਬਿਲੀਟੀ’ (ਪੀ.ਡਬਲਯੂ.ਡੀ.) ਦਾ ਹੋਵੇਗਾ, ਜਦਕਿ ਹਰ ਵਿਧਾਨ ਸਭਾ ਹਲਕੇ ਵਿੱਚ 5 ਮਾਡਲ ਪੋਲਿੰਗ ਸਥਾਪਤ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਸੂਦਨ, ਤਹਿਸੀਲਦਾਰ ਚੋਣਾਂ ਕਰਨੈਲ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਡਿਸਟ੍ਰਿਕਟ ਆਈਕਨ ਇੰਦਰਜੀਤ ਕੌਰ ਨੰਦਨ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here