ਸ਼ੈਸਨ ਜੱਜ ਭੱਟੀ ਨੇ ਹੁਸ਼ਿਆਰਪੁਰ ਕੇਂਦਰੀ ਜੇਲ ਦਾ ਕੀਤਾ ਦੌਰਾ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਵਲੋਂ ਹੁਸ਼ਿਆਰਪੁਰ ਕੇਂਦਰੀ ਜੇਲ ਦਾ ਦੌਰਾ ਕੀਤਾ ਗਿਆ, ਇਸ ਦੌਰਾਨ ਉਹਨਾਂ ਨਾਲ ਸੀ.ਜੇ.ਐਮ.ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Advertisements

ਇਸ ਦੌਰਾਨ ਉਹਨਾਂ ਹਵਾਲਾਤੀਆਂ/ਕੈਦੀਆਂ ਦੇ ਕੇਸਾਂ ਬਾਰੇ ਡਿਪਟੀ ਸੁਪਰਡੈਂਟ ਕੇਂਦਰੀ ਜੇਲ ਹੁਸ਼ਿਆਰਪੁਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਹਵਾਲਾਤੀਆਂ/ਕੈਦੀਆਂ ਦੇ ਕੇਸਾਂ ਸਬੰਧੀ ਮੁਸ਼ਕਿਲਾਂ ਨੂੰ ਵੀ ਸੁਣਿਆ ਅਤੇ ਹਵਾਲਾਤੀਆਂ/ਕੈਦੀਆਂ ਨੂੰ ਜੇਲ ਵਿੱਚ ਦਿੱਤੇ ਜਾਣ ਵਾਲੇ ਖਾਣੇ ਦਾ ਨਿਰੀਖਣ ਵੀ ਕੀਤਾ। ਇਸ ਤੋਂ ਇਲਾਵਾ ਮਹਿਲਾ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਡਿਪਟੀ ਸੁਪਰਡੈਂਟ ਨੂੰ ਇਹਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਇਸ ਮੌਕੇ ਡਿਪਟੀ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਅਵਤਾਰ ਸਿੰਘ, ਦੌਲਤ ਰਾਮ, ਪੀ.ਐਲ.ਵੀ. ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here