ਜਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਲਗਾਈ ਪਾਬੰਦੀ

Stellar mike logo copyਹੁਸ਼ਿਆਰਪੁਰ, 1 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਬਾਹਰਵੀਂ (ਸਮੈਸਟਰ ਪ੍ਰਣਾਲੀ ਸਪੈਸ਼ਲ ਪ੍ਰੀਖਿਆ) ਅਤੇ ਮੈਟ੍ਰਿਕ ਸ੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ 2 ਤੋਂ 15 ਸਤੰਬਰ 2015 ਤੱਕ ਜ਼ਿਲ੍ਹਾ ਹੈਡਕੁਆਟਰ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12-45 ਵਜੇ ਤੱਕ ਅਤੇ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆਵਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ), ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ, ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਸ਼ਿਮਲਾ ਪਹਾੜੀ ਹੁਸਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੰਨਿਆ ਵਿਦਿਆਲਿਆ, ਬੀ ਏ ਐਮ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਸਰਕਾਰੀ ਕੰਨਿਆ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬੀ ਐਸ ਟੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੀ ਆਰ ਪੀ ਸੀ ਦੀ ਧਾਰਾ 144 ਲਾਗੂ ਰਹੇਗੀ। ਇਹ ਹੁਕਮ 15 ਸਤੰਬਰ 2015 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here