ਸਰਕਾਰੀ ਸਕੂਲਾਂ ਦਿਆਂ ਸਹੁਲਤਾਂ ਬੱਚਿਆਂ ਲਈ ਬਣਿਆਂ ਖਿੱਚ ਦਾ ਕੇਂਦਰ: ਡਿਪਟੀ ਡੀ.ਈ.ਓ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਪ੍ਰਿੰਸ। ਜ਼ਿਲਾ ਸਿੱਖਿਆ ਅਫਸਰ ਹੁਸ਼ਿਆਰਪੁਰ ਸ. ਮੋਹਣ ਸਿੰਘ ਲੇਹਲ ਜੀ ਦੀ ਅਗਵਾਈ ਹੇਠ ਜ਼ਿਲਾ ਹੁਸ਼ਿਆਰਪੁਰ ਦੇ ਸਰਕਾਰੀ ਸਕੁਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਓੁਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕਰਨ ਅਤੇ ਬੱਚਿਆਂ ਦੇ ਮਾਂ-ਬਾਪ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਨ ਦੀ ਲੜੀ ਵਿੱਚ ਸ.ਹ.ਸ ਚੱਕ ਲਾਦੀਆਂ, ਸ.ਸ.ਸ.ਸ ਜਨੌੜੀ ਅਤੇ ਸ.ਸ.ਸ.ਸ ਢੋਲਬਾਹਾ ਵਿਖੇ ਡਿਪਟੀ ਡੀ.ਈ.ਓ (ਸੈਕੰ.) ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਦੌਰਾ ਕੀਤਾ।

Advertisements

ਇਸ ਮੌਕੇ ਗੱਲਬਾਤ ਕਰਦੇ ਉਹਨਾਂ ਦੱਸਿਆ ਕਿ ਜ਼ਿਲਾ ਪੱਧਰ ਦੇ ਅਧਿਕਾਰੀਆਂ ਵਲੋਂ ਸਾਰੇ ਜ਼ਿਲੇ ਦੇ ਸਕੂਲਾਂ ਵਿੱਚ ਵਿਜ਼ਿਟ ਕੀਤਾ ਜਾ ਰਿਹਾ ਹੈ,ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨਾਲ,ਸਕੂਲ ਮੁਖੀਆਂ ਨਾਲ ਅਤੇ ਸਕੂਲਾਂ ਦੇ ਸਟਾਫ ਨਾਲ ਮਿਲ ਕੇ ਸਬ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਕੀਤਾ ਜਾ ਸਕੇ ਅਤੇ ਸਿੱਖਿਆ ਵਿਭਾਗ ਵਲੋਂ ਉਹਨਾਂ ਨੂੰ ਜੋ ਸਹੁਲਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਬੱਚਿਆਂ ਤੱਕ ਪਹੁੰਚਾਈਆਂ ਜਾ ਸਕਣ। ਇਸ ਮੌਕੇ ਉਹਨਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ‘ਚ ਆਏ ਵਿਦਿਆਰਥੀਆਂ ਨਾਲ ਅਤੇ ਉਹਨਾਂ ਦੇ ਮਾਤਾ-ਪਿਤਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨਾਂ ਦੇ ਨਾਲ ਵਿਚਾਰ ਸਾਂਝੇ ਕੀਤੇ।

ਮਾਂਪਿਆਂ ਵਲੋਂ ਦਿੱਤੇ ਸੁਝਾਵਾਂ ਤੇ ਵੀ ਗੱਲਬਾਤ ਕੀਤੀ। ਇਸ ਮੌਕੇ ਉਹਨਾਂ ਕਲਾਸ ਇੰਚਾਰਜਾਂ ਨਾਲ ਵੀ ਵਿਸ਼ੇਸ਼ ਗੱਲਬਾਤ ਕਰਕੇ ਹਿਦਾਇਤ ਦਿੱਤੀ ਕਿ ਜੇਕਰ ਬੱਚਿਆਂ ਨੂੰ ਵਰਦੀ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਤੁਰੰਤ ਬੀ.ਪੀ.ਈ.ਓ ਦਫਤਰ ਨਾਲ ਸੰਪਰਕ ਕਰਕੇ ਸਮੱਸਿਆ ਦਾ ਹੱਲ ਕੀਤਾ ਜਾਵੇ। ਇਸ ਨਾਲ ਹੀ ਸਾਰੇ ਸਟਾਫ ਨੂੰ ਵੀ ਉਤਸ਼ਾਹਿਤ ਕਰਦੇ ਹੋਏ ਵੱਧ ਤੋਂ ਵੱਧ ਦਾਖਲੇ ਦਾ ਟੀਚਾ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸ. ਪ੍ਰਗਟ ਸਿੰਘ,ਵਿਦਿਆਰਥੀਆਂ ਦੇ ਮਾਂਪੇ ਅਤੇ ਸਕੂਲ ਸਟਾਫ ਹਾਜ਼ਿਰ ਸਨ।

LEAVE A REPLY

Please enter your comment!
Please enter your name here