ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਨੇ ਬਾਹੋਵਾਲ ਵਿਖੇ ਵੋਟਰਾਂ ਨੂੰ ਕੀਤਾ ਲਾਮਬੰਦ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸਾਂਝੇ ਉਮੀਦਵਾਰ ਚੌਧਰੀ ਖੁਸ਼ੀ ਰਾਮ ਵੱਲੋਂ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕਰਕੇ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ  ਲੋਕ ਸਭਾ ਜ਼ੋਨ ਇੰਚਾਰਜ ਬਸਪਾ ਠੇਕੇਦਾਰ ਭਗਵਾਨ ਦਾਸ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਿੰਡ ਬਾਹੋਵਾਲ ‘ਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਚੌਧਰੀ ਖੁਸ਼ੀ ਰਾਮ ਨੇ ਕਿਹਾ ਕਿ ਪਹਿਲਾਂ 10 ਸਾਲ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਸੂਬੇ ਦਾ ਵਿਨਾਸ਼ ਕੀਤਾ ਹੈ ਅਤੇ ਹੁਣ ਕਾਂਗਰਸ ਸਰਕਾਰ ਵੀ 2 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਵਾਅਦਾ ਪੂਰਾ ਕਰਨ ‘ਚ ਨਾਕਾਮ ਰਹੀ ਹੈ।

Advertisements

ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੋ ਕਾਂਗਰਸ ਪਾਰਟੀ ਨੇ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਨਾ ਕਰਕੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ‘ਚ ਨਸ਼ਾਖੋਰੀ, ਭ੍ਰਿਸ਼ਟਾਚਾਰ ਅਤੇ ਵੱਧ ਰਹੀ ਬੇਰੁਜ਼ਗਾਰੀ ਇਹ ਸਾਬਤ ਕਰ ਰਹੀ ਹੈ ਕਿ ਕਾਂਗਰਸ ਸਰਕਾਰ ਹਰੇਕ ਮੁਹਾਜ਼ ‘ਤੇ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਦਾ ਟੀਚਾ ਸਾਰੇ ਵਰਗਾਂ ਨੂੰ ਇੱਕ ਸਾਮਾਨ ਅਧਿਕਾਰ ਦੇਣੇ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਸੰਮਤੀ ਮੈਂਬਰ ਰਮਨ, ਸਰਪੰਚ ਇੰਦਰਜੀਤ ਹੀਰ, ਸੱਤਪਾਲ ਭਾਰਦਵਾਜ, ਇੰਜ. ਇੰਦਰਜੀਤ, ਸੂਬੇ. ਹਰਭਜਨ ਸਿੰਘ, ਨਰਿੰਦਰ ਸਿੰਘ ਖਨੌੜਾ, ਮਹਿੰਦਰ ਸਿੰਘ, ਗੁਰਵਚਨ ਸਿੰਘ ਸਿੱਧੂ, ਐਡ. ਲਾਡੀ ਮਾਨਾਂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here