ਕਿੱਤਾ-ਮੁਖੀ ਸਿਖਲਾਈ ਕੋਰਸ 6 ਮਈ ਤੋਂ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਡੇਅਰੀ ਫਾਰਮਿੰਗ, ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ 6 ਮਈ ਤੋਂ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਡੇਅਰੀ ਫਾਰਮਿੰਗ ਸਿਖਲਾਈ ਕੋਰਸ 6 ਤੋਂ 17 ਮਈ 2019 ਤੱਕ ਚੱਲੇਗਾ।

Advertisements

ਇਸ ਤੋਂ ਇਲਾਵਾ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਸਿਖਲਾਈ ਕੋਰਸ 6 ਤੋਂ 10 ਮਈ ਤੱਕ ਚੱਲੇਗਾ। ਉਹਨਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ਅਤੇ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 6 ਮਈ ਨੂੰ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਹੁੰਚ ਸਕਦੇ ਹਨ।

LEAVE A REPLY

Please enter your comment!
Please enter your name here