ਜਾਟ ਰੈਜਿਮੈਂਟਲ ਸੈਂਟਰ ਬਰੇਲੀ ਵਿਖੇ ਭਰਤੀ 27 ਤੋਂ 31 ਮਈ ਤੱਕ : ਕਰਨਲ ਦਲਵਿੰਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਟ ਰੈਜਿਮੈਂਟਲ ਸੈਂਟਰ ਬਰੇਲੀ ਵਿਖੇ ਯੂਨਿਟ ਹੈਡਕੁਆਰਟਰ ਕੋਟੇ (ਯੂ.ਐਚ.ਕਿਊ) ਤਹਿਤ 27 ਮਈ ਤੋਂ 31 ਮਈ ਤੱਕ ਸੋਲਜਰ ਜੀ.ਡੀ., ਸੋਲਜਰ ਟਰੇਡਮੈਨ ਅਤੇ ਸੋਲਜਰ ਕਲਰਕ ਕੈਟਾਗਿਰੀ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ। 28 ਮਈ ਨੂੰ ਸੋਲਜਰ ਜੀ.ਡੀ, 30 ਮਈ ਨੂੰ ਸੋਲਜਰ ਟਰੇਡਮੈਨ ਅਤੇ 31 ਮਈ ਨੂੰ ਸੋਲਜਰ ਕਲਰਕ ਕੈਟਾਗਿਰੀ ਨਹੀ ਭਰਤੀ ਕੀਤੀ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਓਪਨ ਕੈਟਾਗਿਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਭਰਤੀ ਲਈ ਸੋਲਜਰ ਜੀ.ਡੀ. ਦੀ ਉਮਰ ਸਾਢੇ 17 ਸਾਲ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ, ਜਦਕਿ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਿਰੀ ਦੀ ਉਮਰ ਸਾਢੇ 17 ਸਾਲ ਤੋਂ 23 ਸਾਲ, ਕੱਦ 162 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਸੋਲਜਰ ਕਲਰਕ ਲਈ 12ਵੀਂ 60 ਫੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚ 50 ਫੀਸਦੀ ਨੰਬਰ ਹੋਣ। ਸੋਲਜਰ ਜੀ.ਡੀ. ਲਈ 10ਵੀਂ 45 ਫੀਸਦੀ ਨੰਬਰਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚ 33 ਫੀਸਦੀ ਨੰਬਰ ਹੋਣੇ ਜ਼ਰੂਰੀ ਹਨ।

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।

LEAVE A REPLY

Please enter your comment!
Please enter your name here