ਨੈਸ਼ਨਲ ਲੋਕ ਅਦਾਲਤ ਲਈ ਪ੍ਰੀ-ਲਿਟਿਗੇਟਿਵ ਕੇਸਾਂ ਸਬੰਧੀ ਕੀਤੀ ਮੀਟਿੰਗ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ 13 ਮਈ 2019 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਰੱਖੇ ਜਾਣ ਵਾਲੇ ਪ੍ਰੀ-ਲਿਟਿਗੇਟਿਵ ਕੇਸਾਂ ਸਬੰਧੀ ਬੈਂਕ ਮੈਨੇਜਰਾਂ, ਲੇਬਰ ਅਫ਼ਸਰ ਅਤੇ ਜਲ ਸਪਲਾਈ ਵਿਭਾਗ, ਹੁਸ਼ਿਆਰਪੁਰ ਨਾਲ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।

Advertisements

ਮੀਟਿੰਗ ਦੌਰਾਨ ਵੱਧ ਤੋਂ ਵੱਧ ਪ੍ਰੀ-ਲਿਟਿਗੇਟਿਵ ਕੇਸ ਲਗਾਉਣ ਲਈ ਕਿਹਾ ਗਿਆ ਅਤੇ ਸਿੱਧੇ ਤੌਰ ‘ਤੇ ਦਾਇਰ ਕੀਤੇ ਜਾਣ ਵਾਲੇ ਪ੍ਰੀ-ਲਿਟਿਗੇਟਿਵ ਕੇਸ ਜਿਵੇਂ ਕਿ ਬਿਜਲੀ, ਪਾਣੀ, ਬੇਂਕ, ਬੀਮਾਂ ਯੋਜਨਾ, ਟੈਲੀਕੋਮ, ਲੇਬਰ ਐਕਟ ਸਬੰਧੀ ਸਿੱਧੇ ਤੌਰ ‘ਤੇ ਲਗਾਏ ਜਾਣ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਦਾਲਤਾਂ ਵਿੱਚ ਚੱਲ ਰਹੇ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਸਮਝੋਤੇ ਰਾਹੀਂ ਕਰਨ ਦੀ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦੇ ਹਨ ਕਿਉਂਕਿ ਲੋਕ ਅਦਾਲਤਾਂ ਦੇ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

ਉਹਨਾਂ ਕਿਹਾ ਕਿ ਇਸਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ, ਇਸ ਲਈ ਕੇਸਾਂ ਨੂੰ ਘੱਟ ਸਮੇਂ ਵਿੱਚ ਨਿਪਟਾਰਾ ਕਰਵਾਉਣ ਬਾਰੇ ਲਾਭ ਲੈਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਐਨ.ਜੀ.ਓ. ਸਰਬੱਤ ਦਾ ਭਲਾ ਨਾਲ ਵੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜੁਵੇਨਾਈਲ ਸਬੰਧੀ ਖੇਡਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਐਸ.ਐਮ.ਓ. ਵਿਨੋਦ ਸਰੀਨ ਨਾਲ ਪਹਿਲਾਂ ਸਥਾਪਿਤ ਕੀਤੇ ਗਏ ਲੀਗਲ ਏਡ ਕਲੀਨਿਕਾਂ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਕਲੀਨਿਕ ਦੀ ਦੇਖ-ਰੇਖ ਲਈ ਢੁਕਵੇਂ ਨਿਰਦੇਸ਼ ਵੀ ਦਿੱਤੇ।

LEAVE A REPLY

Please enter your comment!
Please enter your name here