ਸੰਤ ਹਰੀ ਸਿੰਘ ਸਕੂਲ: 10ਵੀਂ ਵਿੱਚੋਂ ਅੰਜਲੀ, ਸੰਜਨਾ ਤੇ ਅਮਨਦੀਪ ਨੇ ਹਾਸਿਲ ਕੀਤੀ ਪੁਜ਼ੀਸ਼ਨ

ਮਾਹਿਲਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸੰਤ ਹਰੀ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਚੇਲਾ ਮਖਸੂਸਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਜਿਸ ਵਿਚ ਅੰਜਲੀ ਨੇ 604, ਸੰਜਨਾ ਨੇ 599 ਅਤੇ ਅਮਨਦੀਪ ਕੌਰ 597 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਕ੍ਰਮਵਾਰ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਸੰਤ ਬਾਬਾ ਜਸਵੰਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਵਲੋਂ ਸਕੂਲ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। 

LEAVE A REPLY

Please enter your comment!
Please enter your name here