7 ਸਤੰਬਰ ਤੋਂ 11 ਸਤੰਬਰ ਤੱਕ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਟ੍ਰੇਨਿੰਗ ਕੈਂਪ

indexਹੁਸ਼ਿਆਰਪੁਰ,  1 ਸਤੰਬਰ: ਸਹਾਇਕ ਡਾਇਰੈਕਟਰ ਮੱਛੀ ਪਾਲਣ  ਵਿਭਾਗ ਹੁਸਿਆਰਪੁਰ ਸ੍ਰ: ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਸਤੰਬਰ ਤੋਂ 11 ਸਤੰਬਰ ਤੱਕ ਪੰਜ ਦਿਨਾਂ ਸਿਖਲਾਈ ਕੈਂਪ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ ਮੱਛੀ ਪਾਲਣ ਧੰਦੇ ਦੀ ਮੁੱਢਲੀ ਜਾਣਕਾਰੀ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਵਾਲੇ ਚਾਹਵਾਨ ਵਿਅਕਤੀਆਂ ਨੂੰ ਇਸ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143 32088 ਅਤੇ ਫੋਨ ਨੰ: 01882 227285 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here