ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 150 ਵਿਅਕਤੀਆਂ ਨੇ ਕੀਤਾ ਖੂਨਦਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਹੁਸ਼ਿਆਰਪਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਰੈਡ ਕਰਾਸ ਵਲੋਂ ਵਰਧਮਾਨ ਯਾਰਨਜ ਐਂਡ ਥਰੈਡਜ਼ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਹੁਸ਼ਿਆਰਪੁਰ ਦੀ ਸਹਾਇਤਾ ਨਾਲ ਲਗਾਇਆ ਗਿਆ।

Advertisements

ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਦੀ ਯੋਗ ਅਗਵਾਈ ਸਦਕਾ ਰੈਡ ਕਰਾਸ ਸੋਸਾਇਟੀ ਵਲੋਂ ਸਮੇਂ-ਸਮੇਂ ‘ਤੇ ਗਰੀਬ ਮਰੀਜ਼ਾਂ ਦੀ ਸਹਾਇਤਾ ਲਈ ਲੋੜੀਂਦਾ ਖੂਨ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਲੋੜਵੰਦ ਗਰੀਬ, ਬਿਮਾਰ, ਵਿਧਵਾਵਾਂ, ਦਿਵਆਂਗਜਨ ਅਤੇ ਬਜ਼ੁਰਗਾਂ ਦੀ ਸਹਾਇਤਾ ਲਈ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਵਰਧਮਾਨ ਯਾਰਨਜ ਐਂਡ ਥਰੈਡਜ ਦੇ ਚੀਫ ਐਗਜ਼ੀਕਿਊਟਿਵ ਅਤੇ ਡਾਇਰੈਕਟਰ ਸ਼੍ਰੀ ਸੁਸ਼ੀਲ ਕੁਮਾਰ ਝਾਂਬ, ਵਾਈਸ ਪ੍ਰੈਜੀਡੈਂਟ ਮਨਜੀਤ ਸਿੰਘ ਬੂਰਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਡਾ. ਅਮਰਜੀਤ ਲਾਲ, ਜ਼ਿਲਾ ਰੈਡ ਕਰਾਸ ਕਾਰਜਕਾਰਨੀ ਕਮੇਟੀ ਮੈਂਬਰ ਰਾਜੀਵ ਬਜਾਜ, ਕੁਮਕੁਮ ਸੂਦ, ਸਨੇਹ ਜੈਨ, ਕਰਮਜੀਤ ਕੌਰ ਆਹਲੂਵਾਲੀਆ, ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਜ਼ਰ ਸਨ।

LEAVE A REPLY

Please enter your comment!
Please enter your name here