35ਵਾਂ ਸਲਾਨਾ ਜੋੜ ਮੇਲਾ 19 ਮਈ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਡਾ. ਮਮਤਾ। ਡੇਰਾ ਧਾਮ ਸੱਚਖੰਡ (ਚਾਨਣਪੁਰੀ) ਸ਼ੇਰਗੜ, ਹੁਸ਼ਿਆਰਪੁਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਸਦਕਾ 35ਵਾਂ ਸਲਾਨਾ ਜੋੜ ਮੇਲਾ 18, 19 ਮਈ 2019 ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸ਼ੇਰਗੜ (ਨੇੜੇ ਅਸਲਾਮਾਬਾਦ) ਚੰਡੀਗੜ ਰੋਡ, ਹੁਸ਼ਿਆਰਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਰੇ ਦੇ ਗੱਦੀ ਨਾਸ਼ੀਨ ਸੰਤ ਧਰਮਪਾਲ ਜੀ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਹੋਰ ਸੰਤ ਸਭਾਵਾਂ ਦੇ ਸੰਤ ਮਹਾਂ ਪੁਰਸ਼ ਇਸ ਮੌਕੇ ‘ਤੇ ਵਿਸ਼ੇਸ਼ ਤੌਰ ਤੇ ਪਹੁੰਚਣਗੇ ਅਤੇ ਗੁਰਬਾਣੀ ਕੀਰਤਨ ਤੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Advertisements

ਇਸ ਮੌਕੇ 19 ਮਈ ਨੂੰ ਆਯੁਰਵੈਦਿਕ ਕੈਂਪ ਵੀ ਲਗਾਇਆ ਜਾ ਰਿਹਾ ਹੈ। ਜਿਸ ਵਿਚ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਤੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here