ਉਮੀਦਵਾਰਾਂ ਦੇ ਹੱਕ ਵਿੱਚ ਜਲਸਾ, ਰੈਲੀ, ਸਮਾਗਮ ਅਤੇ ਕਿਸੇ ਕਿਸਮ ਦਾ ਇਕੱਠ ਕਰਨ ਤੇ ਲੱਗੀ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜਿਲਾ  ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆਂ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਕਿਸੇ ਕਿਸਮ ਦਾ ਜਲਸਾ-ਜਲੂਸ, ਕੋਈ ਰੈਲੀ/ਸਮਾਗਮ ਕਰਨ, ਕਿਸੇ ਕਿਸਮ ਦਾ ਇਕੱਠ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।

Advertisements

ਇਸ ਦੇ ਨਾਲ ਹੀ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ ਜਾਂ ਇਕੱਠੇ ਚੱਲਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਜਾਰੀ ਰੱਖਣ ਉਪਰ ਲਾਗੂ ਨਹੀਂ ਹੋਵੇਗਾ। ਜ਼ਿਲਾ ਮੈਜਿਸਟਰੇਟ ਵਲੋਂ ਇਹ ਹੁਕਮ 17 ਮਈ ਸ਼ਾਮ 6 ਵਜੇ ਤੋਂ ਲੈ ਕੇ 20 ਮਈ ਸ਼ਾਮ 6 ਵਜੇ ਤੱਕ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here