ਜਿਲਾ ਪ੍ਰਸ਼ਾਸਨ ਨੇ ਮਨਾਇਆ ਅੱਤਵਾਦ ਵਿਰੋਧੀ ਦਿਵਸ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸਾਸ਼ਨ ਵਲੋਂ ਮੀਟਿੰਗ ਹਾਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ, ਜਿਸ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹੁੰ ਚੁੱਕੀ ਗਈ। ਇਸ ਮੌਕੇ ਪ੍ਰਣ ਲਿਆ ਕਿ ਅਸੀਂ ਆਪਣੇ ਦੇਸ਼ ਦੀ ਅਹਿੰਸਾ ਅਤੇ ਸਹਿਣਸ਼ੀਲਤਾ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਸੱਚੇ ਦਿਲੋਂ ਇਹ ਸਹੁੰ ਚੁੱਕਦੇ ਹਾਂ ਕਿ ਅਸੀਂ ਅੱਤਵਾਦ ਅਤੇ ਹਿੰਸਾ ਦਾ ਡਟ ਕੇ ਵਿਰੋਧ ਕਰਾਂਗੇ ਅਤੇ ਮਾਨਵ ਜਾਤੀ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਸੂਝ-ਬੂਝ ਕਾਇਮ ਕਰਾਂਗੇ।

Advertisements

ਇਸ ਤੋਂ ਇਲਾਵਾ ਮਾਨਵ ਜਾਤੀ ਨੂੰ ਖਤਰਾ ਪਹੁੰਚਾਉਣ ਵਾਲੀਆਂ ਤਾਕਤਾਂ ਨਾਲ ਲੜਨ ਦੀ ਵੀ ਸਹੁੰ ਚੁੱਕਦੇ ਹਾਂ। ਇਸ ਮੌਕੇ ਜ਼ਿਲਾ ਮਾਲ ਅਫ਼ਸਰ ਅਮਨਪਾਲ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੁਕੇਸ਼ ਗੌਤਮ, ਜ਼ਿਲਾ ਸਿੱਖਿਆ ਅਫ਼ਸਰ (ਅ) ਸੰਜੀਵ ਗੌਤਮ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਤੋਂ ਇਲਾਵਾ ਸਿਵਲ ਅਤੇ ਜ਼ਿਲਾ ਪੁਲਿਸ ਦੇ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here