ਇਲਾਜ ਕੋਰਸ ਪੂਰਾ ਕਰਨ ਤੇ ਮੁੜ ਵਸੇਬਾ ਕੇਂਦਰ ਵਿਖੇ ਕਰਵਾਇਆ ਵਿਦਾਇਗੀ ਸਮਾਗਮ

ਹੁਸ਼ਿਆਰਪੁਰ (ਦ ਸਟੈਲਰ ਨਿਉਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਾ ਛੱਡਣ ਦਾ ਇਲਾਜ ਕੋਰਸ ਪੂਰਾ ਕਰਕੇ ਜਾ ਰਹੇ ਵਿਅਕਤੀਆਂ ਲਈ ਇਕ ਵਿਦਾਇਗੀ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

Advertisements

ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਵਜੋਂ ਪਾਠ ਉਪਰੰਤ ਸਰਬੱਤ ਦੇ ਭਲੇ ਅਤੇ ਸਮੂਹ ਮਰੀਜ਼ਾਂ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ। ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ, ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਡੋਗਰਾ, ਸੰਸਥਾ ਦੇ ਜ਼ੋਨਲ ਸਕੱਤਰ ਬਹਾਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਸਮੂਹ ਮਰੀਜਾਂ ਨੂੰ ਨਸ਼ਾ ਰਹਿਤ ਇੱਕ ਜਿੰਮੇਵਾਰ ਵਿਅਕਤੀ ਦੀ ਜਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਇਲਾਜ ਕੋਰਸ ਪੂਰਾ ਕਰਕੇ ਜਾ ਰਹੇ ਵਿਅਕਤੀਆਂ ਨੂੰ ਕੇਂਦਰ ਵਲੋਂ ਮਿਆਰੀ ਸਾਹਿਤ ਸੈੱਟ ਵੀ ਭੇਂਟ ਕੀਤੇ ਗਏ।

ਇਸ ਮੌਕੇ ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ, ਬੀਬੀ ਹਰਜੀਤ ਕੌਰ ਡੋਗਰਾ, ਹਰਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here