25 ਮਈ ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ: ਈਸ਼ਾ ਕਾਲੀਆ

ਹੁਸ਼ਿਆਰਪਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖਰੀਦ 25 ਮਈ 2019 ਤੱਕ ਹੀ ਹੋਣੀ ਹੈ। ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿਚ ਕਣਕ ਵੇਚ ਸਕਦੇ ਹਨ। ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ ਦੀਆਂ 62 ਮੰਡੀਆਂ ਵਿਚ ਬੁੱਧਵਾਰ ਸ਼ਾਮ ਤੱਕ 283023 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 283023 (100 ਫੀਸਦੀ) ਖਰੀਦ ਕੀਤੀ ਜਾ ਚੁੱਕੀ ਹੈ।

Advertisements

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਕੋਲ ਫਸਲ ਵੇਚਣ ਲਈ ਰੱਖੀ ਹੈ, ਤਾਂ ਉਹ ਤੁਰੰਤ ਇਸਦੀ ਵਿਕਰੀ ਕਰ ਦੇਣ ਕਿਉਂਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 25 ਮਈ ਨੂੰ ਸਰਕਾਰੀ ਖਰੀਦ ਮੁਕੰਮਲ ਹੋ ਜਾਣੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦੀ ਗਈ ਕਣਕ ਵਿਚੋਂ ਪਨਗ੍ਰੇਨ ਵਲੋਂ 61667 ਮੀਟ੍ਰਿਕ ਟਨ, ਮਾਰਕਫੈਡ ਵਲੋਂ 57538 ਮੀਟ੍ਰਿਕ ਟਨ, ਪਨਸਪ ਵਲੋਂ 45930 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 27942 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 25360 ਮੀਟ੍ਰਿਕ ਟਨ, ਐਫ.ਸੀ.ਆਈ. ਵਲੋਂ 57838 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 6748 ਮੀਟ੍ਰਿਕ ਟਨ ਕਣਕ ਦੀ ਖਰੀਦ ਹੀ ਹੋਈ ਹੈ।

LEAVE A REPLY

Please enter your comment!
Please enter your name here