ਖਾਲਸਾ ਪਰਿਵਾਰ ਵੱਲੋਂ ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਸਜਿਆ ਅਖੰਡ ਕੀਰਤਨ ਦੀਵਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਦੀਆਂ ਗਰੁਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ 34 ਰੋਜ਼ਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਸਚਖੰਡ ਵਾਸੀ ਅਮਰ ਸਿੰਘ ਤੇ ਸਮੂਹ ਪਰਿਵਾਰ ਵੱਲੋਂ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਅਖੰਡ ਕੀਰਤਨ ਸਮਾਗਮ ਸਜਾਏ ਗਏ।

Advertisements

ਇਸ ਮੌਕੇ ਭਾਈ ਜਸਵੀਰ ਸਿੰਘ ਜਲੰਧਰ, ਭਾਈ ਹਰਮਿੰਦਰ ਸਿੰਘ, ਭਾਈ ਹਰਦੀਪ ਸਿੰਘ, ਬੀਬੀ ਨਰਵਿੰਦਰ ਕੌਰ, ਭਾਈ ਦਵਿੰਦਰ ਸਿੰਘ ਸੀਹਰਾ, ਭਾਈ ਹਰਪਾਲ ਸਿੰਘ, ਭਾਈ ਰਮਨਦੀਪ ਸਿੰਘ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਮੰਚ ਸੰਚਾਲਨ ਕਰਦਿਆਂ ਭਾਈ ਬਲਵਿੰਦਰ ਸਿੰਘ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਮਹਾਨ ਸ਼ਹੀਦੀ ਅਤੇ ਜੀਵਣ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਖਾਲਸਾ ਪਰਿਵਾਰ ਨੂੰ ਸਿਰੋਪਾ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਗਿਆਨੀ ਤਰਲੋਚਨ ਸਿੰਘ, ਭਗਵਾਨ ਸਿੰਘ ਖਾਲਸਾ, ਇਕਬਾਲ ਸਿੰਘ ਖਾਲਸਾ, ਬਲਵੀਰ ਸਿੰਘ, ਇੰਦਰਮੋਹਣ ਸਿੰਘ, ਅਤਰ ਸਿੰਘ ਖਾਲਸਾ, ਗੁਰਜੀਤ ਸਿੰਘ, ਪਰਮਜੀਤ ਸਿੰਘ ਖਾਲਸਾ, ਹਰਜੀਤ ਸਿੰਘ ਖਾਲਸਾ, ਹਰਦੀਪ ਸਿੰਘ, ਹਰਜੀਤਪਾਲ ਸਿੰਘ, ਪ੍ਰਿਤਪਾਲ ਸਿੰਘ ਸੇਠੀ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਨਿਰੰਜਣ ਸਿੰਘ, ਜਰਨੈਲ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ ਸੇਠੀ, ਮਾਸਟਰ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਕੰਵਲਜੀਤ ਸਿੰਘ, ਬੀਬੀ ਮਨਮੋਹਨ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ। ਹਰਦੀਪ ਸਿੰਘ ਨੇ ਦੱਸਿਆ ਕਿ 29 ਮਈ ਨੂੰ ਸ਼ਾਮ ਦੇ ਆਖੰਡ ਕੀਰਤਨ ਸਮਾਗਮ ਪਟਵਾਰੀ ਹਰਜੀਤ ਸਿੰਘ ਕਪੂਰ ਵੱਲੋਂ ਬੁੱਧ ਰਾਮ ਕਲੌਨੀ ਹੁਸ਼ਿਆਰਪੁਰ ਵਿਖੇ ਹੋਣਗੇ।

LEAVE A REPLY

Please enter your comment!
Please enter your name here