ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਸਰਬੱਤ ਸੁਸਾਇਟੀ ਨੇ ਸਜਾਇਆ ਕੀਰਤਨ ਦੀਵਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਦੀਆਂ ਗਰੁਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ 34 ਰੋਜ਼ਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਸਰਬੱਤ ਸੇਵਾ ਸੁਸਾਇਟੀ ਵੱਲੋਂ ਇਤਿਹਾਸਿਕ ਗੁਰਦੁਆਰਾ ਭਾਈ ਜੋਗਾ ਸਿੰਘ ਮੁੱਹਲਾ ਸ਼ੇਖਾਂ ਹੁਸ਼ਿਆਰਪੁਰ ਵਿਖੇ ਅਖੰਡ ਕੀਰਤਨ ਸਮਾਗਮ ਸਜਾਏ ਗਏ।

Advertisements

ਇਸ ਮੌਕੇ ਭਾਈ ਹਰਪਾਲ ਸਿੰਘ, ਭਾਈ ਸ਼ੂਰਵੀਰ ਸਿੰਘ, ਕਾਕਾ ਦਮਨਜੋਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਦੀਪ ਸਿੰਘ, ਭਾਈ ਦਵਿੰਦਰ ਸਿੰਘ ਸੀਹਰਾ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਮੰਚ ਸੰਚਾਲਨ ਕਰਦਿਆਂ ਭਾਈ ਬਲਵਿੰਦਰ ਸਿੰਘ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਮਹਾਨ ਸ਼ਹੀਦੀ ਅਤੇ ਜੀਵਣ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਸਰਬੱਤ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਲਾਵੀਆ ਨੂੰ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਖਾਲਸਾ, ਹਰਦੀਪ ਸਿੰਘ, ਹਰਜੀਤਪਾਲ ਸਿੰਘ, ਪ੍ਰਿਤਪਾਲ ਸਿੰਘ ਸੇਠੀ, ਨਿਰੰਜਣ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ ਸੇਠੀ, ਮਾਸਟਰ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਕੰਵਲਜੀਤ ਸਿੰਘ, ਬੀਬੀ ਨਰਵਿੰਦਰ ਕੌਰ, ਬੀਬੀ ਮਨਮੋਹਨ ਕੌਰ ਆਦਿ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ। ਹਰਦੀਪ ਸਿੰਘ ਨੇ ਦੱਸਿਆ ਕਿ 30 ਮਈ ਨੂੰ ਸ਼ਾਮ ਦੇ ਆਖੰਡ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਹੋਣਗੇ।

LEAVE A REPLY

Please enter your comment!
Please enter your name here