ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵਲੋਂ ਸੰਨ 1987 ਵਿੱਚ ਮਾਨਵ ਜਾਤੀ ਨੂੰ ਤੰਬਾਕੂ ਦੀ ਵਰਤੋਂ ਦੇ ਮਨੁੱਖੀ ਸਰੀਰ ਤੇ ਪੈਂਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਹਰ ਸਾਲ 31 ਮਈ ਦੇ ਦਿਨ ਨੂੰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵੀ ਹਰ ਸਾਲ ਇਸ ਮੌਕੇ ਵੱਖ ਵੱਖ ਥਾਵਾਂ ਤੇ ਵੱਖੋ-ਵੱਖਰੇ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ ਅਤੇ ਸੰਸਥਾ ਵੱਲੋਂ ਹੀ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਵੀ ਇਕ ਸਮਾਗਮ ਕਰਵਾਇਆ ਗਿਆ।

Advertisements

ਇਸ ਮੌਕੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ, ਕੇਂਦਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਪ੍ਰੋਜੈਕਟਰ ਦੀ ਸਹਾਇਤਾ ਨਾਲ ਵੱਖ-ਵੱਖ ਸਲਾਈਡਾਂ ਰਾਹੀਂ ਤੰਬਾਕੂ ਦਾ ਸੇਵਨ ਕਰਨ ਨਾਲ ਮਨੁੱਖੀ ਸਰੀਰ ਤੇ ਪੈਂਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਕੇਂਦਰ ਦੇ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ ਡੋਗਰਾ, ਸ ਅਮਰੀਕ ਸਿੰਘ ਕਬੀਰਪੁਰ,  ਸੰਸਥਾ ਦੇ ਜੋਨਲ ਸਕੱਤਰ ਅਤੇ ਖੂਨ ਦਾਨੀ ਬਹਾਦਰ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ। ਡਾ ਰਾਜ ਕੁਮਾਰ ਜੀ ਦਾ ਕੇਂਦਰ ਵਿਚ ਆਉਣ ਤੇ ਧੰਨਵਾਦ ਕੀਤਾ ਗਿਆ ਅਤੇ ਕੇਂਦਰ ਵਲੋਂ ਯਾਦ ਚਿੰਨ• ਭੇਂਟ ਕੀਤਾ ਗਿਆ। ਇਸ ਮੌਕੇ ਸ ਮਨਦੀਪ ਸਿੰਘ, ਸ ਗੁਰਪ੍ਰੀਤ ਸਿੰਘ, ਸ ਬਲਜੀਤ ਸਿੰਘ, ਸ ਹਰਮਨਪ੍ਰੀਤ ਸਿੰਘ ਸਾਹਰੀ, ਸ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here