ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਂਸਲਿੰਗ 3 ਜੂਨ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਕਾਊਂਸਲਿੰਗ 3 ਜੂਨ ਨੂੰ ਡੇਅਰ ਸਿਖਲਾਈ ਕੇਂਦਰ ਫਗਵਾੜਾ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਡੇਅਰੀ ਉਦਮ ਸਿਖਲਾਈ ਕੋਰਸ ਲਈ ਜ਼ਿਲਾ ਹੁਸ਼ਿਆਰਪੁਰ ਦੇ ਚਾਹਵਾਨ ਉਮੀਦਵਾਰ ਘੱਟੋ-ਘੱਟ 10ਵੀਂ ਪਾਸ ਅਤੇ 18 ਸਾਲ ਤੋਂ 45 ਸਾਲ ਦੇ ਦਰਮਿਆਨ, ਪੇਂਡੂ ਖੇਤਰ ਨਾਲ ਸਬੰਧਤ ਹੋਵੇ ਅਤੇ ਉਸਨੇ ਪਹਿਲਾਂ ਘੱਟੋ-ਘੱਟ 5 ਦੁਧਾਰੂ ਪਸ਼ੂ ਰੱਖੇ ਹੋਣ।

Advertisements

ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਿੰਗ, ਮਨਸੂਈ ਗਰਭਦਾਨ, ਮੁਢਲੀ ਸਹਾਇਤਾ, ਪਸ਼ੂਆਂ ਦੀ ਖੁਰਾਕ, ਦੁੱਧ ਪ੍ਰਬੰਧਨ, ਹਰੇ ਚਾਰੇ ਦਾ ਅਚਾਰ, ਸਾਫ ਦੁੱਧ ਦੀ ਪੈਦਾਵਾਰ, ਮਾਡਰਨ ਕੈਟਲ ਸ਼ੈਡਾਂ, ਦੁੱਧ ਪਦਾਰਥ ਬਣਾਉਣ ਆਦਿ ਦੀ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ 100 ਰੁਪਏ ਦਾ ਪ੍ਰਾਸਪੈਕਟਸ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ: 439, ਚੌਥੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਾਪਤ ਕਰਕੇ ਮੁਕੰਮਲ ਕਰਨ ਤੋਂ ਬਾਅਦ ਇਸ ਕਾਊਂਸਲਿੰਗ ਵਿੱਚ ਭਾਗ ਲੈ ਸਕਦੇ ਹਨ। 

LEAVE A REPLY

Please enter your comment!
Please enter your name here