ਸਰਕਾਰ ਅਤੇ ਪਾਵਰਕਾਮ ਮੈਨੇਜ਼ਮੈਂਟ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਮੁਲਾਜ਼ਮਾਂ ਵਿੱਚ ਰੋਸ਼: ਜੈਲ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਬਿਜਲੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਹਿੱਤ ਟੀ.ਐਸ.ਯੂ. ਦੀ ਸਰਕਲ ਪੱਧਰੀ ਮੀਟਿੰਗ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਜੈਲ ਸਿੰਘ ਤੇ ਜ਼ੋਨ ਪ੍ਰਧਾਨ ਪ੍ਰਵੇਸ਼ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਜੈਲ ਸਿੰਘ, ਜ਼ੋਨ ਪ੍ਰਧਾਨ ਪ੍ਰਵੇਸ਼ ਕੁਮਾਰ ਤੇ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisements

ਪਾਵਰਕਾਮ ਮੈਨੇਜ਼ਮੈਂਟ ਵਲੋਂ ਜੁਆਇੰਟ ਫੋਰਮ ਨਾਲ ਕੀਤੇ ਸਮਝੌਤੇ ਲਾਗੂ ਨਹੀਂ ਕੀਤੇ ਜਾ ਰਹੇ, 23 ਸਾਲਾ ਦੀਆਂ ਤਰੁੱਟੀਆਂ ਦੂਰ ਨਹੀਂ ਕੀਤੀਆਂ ਜਾ ਰਹੀਆਂ, ਡੀਏ ਦੀਆਂ ਕਿਸ਼ਤਾਂ ਅਦਾ ਨਹੀਂ ਕੀਤੀਆਂ ਜਾ ਰਹੀਆਂ ਅਤੇ ਨਾ ਹੀ ਨਵੀਂ ਰੈਗੂਲਰ ਭਰਤੀ ਕੀਤੀ ਜਾ ਰਹੀ ਹੈ। ਜੁਆਇੰਟ ਫੋਰਮ ਦੀ ਮੰਗ ਹੈ ਕਿ ਪ੍ਰੋਬੇਸ਼ਨ ਪੀਰੀਅਡ ਵਾਲੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਜਾਂ ਡੀਸੀ ਰੇਟ ਦੀ ਥਾਂ ਪੂਰੀ ਤਨਖਾਹ ਦਿੱਤੀ ਜਾਵੇ, ਪ੍ਰੋਬੇਸ਼ਨ ਪੀਰੀਅਡ ਦਾ ਸਮਾਂ ਦੋ ਸਾਲ ਕੀਤਾ ਜਾਵੇ, ਜਦੋਂ ਤੱਕ ਅਜਿਹਾ ਨਹੀਂ ਹੋ ਜਾਂਦਾ ਸਹਾਇਕ ਲਾਈਨਮੈਨਾਂ ਨੂੰ ਬਣਦੇ ਹਾਈਲੀ ਸਕਿਲਡ ਵਰਕਰ ਦੇ ਡੀਸੀ ਰੇਟ ‘ਤੇ ਤਨਖਾਹ ਦਿੱਤੀ ਜਾਵੇ, ਵਰਕਚਾਰਜ ਕਾਮਿਆਂ ਨੂੰ ਰੈਗੂਲਰ ਵਰਕਰਾਂ ਦੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਪੇਅ ਬੈਂਡ ਲਾਗੂ ਕਰਨ ਸਮੇਤ ਹੋਰ ਮੰਗਾਂ ਮੰਨੀਆਂ ਜਾਣ। ਪਰ ਸਰਕਾਰ ਤੇ ਮੈਨੇਜ਼ਮੈਂਟ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਅੱਖੜ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ।

ਪਾਵਰਕਾਮ ਤੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਜੁਆਇੰਟ ਫੋਰਮ ਨੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ 4 ਤੋਂ 14 ਜੂਨ ਤੱਕ ਸਬ ਡਵੀਜ਼ਨ ਤੇ ਡਵੀਜ਼ਨ ਪੱਧਰ ‘ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ 19 ਨੂੰ ਪਟਿਆਲੇ ਮੁੱਖ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਉਹਨਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਇਨਾ ਰੋਸ਼ ਧਰਨਿਆਂ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਸਰਕਾਰ ‘ਤੇ ਦਬਾਅ ਬਣਾ ਕੇ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕੇ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਸਰਕਲ ਸਕੱਤਰ ਵਿਜੇ ਕੁਮਾਰ, ਸਰਕਲ ਵਿੱਤ ਸਕੱਤਰ ਨਛੱਤਰ ਸਿੰਘ, ਡਵੀਜ਼ਨ ਕੈਸ਼ੀਅਰ ਮਨਧੀਰ ਸਿੰਘ, ਸੇਵਾ ਸਿੰਘ ਅਤੇ ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here