ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਗੁਰਮਤਿ ਸਮਾਗਮ 7 ਜੂਨ ਨੂੰ: ਗੁਰਦੇਵ ਸਿੰਘ

ਮਾਹਿਲਪੁਰ (ਦ ਸਟੈਲਰ ਨਿਊਜ਼)। ਸਹੀਦਾਂ ਦੇ ਸਿਰਤਾਜ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਜਥੇਦਾਰ ਬਾਬਾ ਗੁਰਦੇਵ ਸਿੰਘ ਮੁੱਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਗੁ. ਸਿੰਘ ਸਭਾ ਪਿੰਡ ਬਜਵਾੜਾ ਕਲਾਂ ਵਿਖੇ 7 ਜੂਨ ਨੂੰ ਹੋ ਰਿਹਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰੱਿਦਆਂ ਜੱਥੇਦਾਰ ਬਾਬਾ ਗੁਰਦੇਵ ਸਿੰਘ ਨੇ ਦੱਸਿਆਂ ਕਿ ਇਸ ਮੌਕੇ ਸਭ ਤੋ ਪਹਿਲਾਂ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਜਸਵਿੰਦਰ ਸਿੰਘ ਹੈਡ ਗ੍ਰੰਥੀ, ਭਾਈ ਕੰਵਰਪਾਲ ਸਿੰਘ ਹਜ਼ੂਰੀ ਰਾਗੀ, ਭਾਈ ਜਤਿੰਦਰ ਸਿੰਘ ਗੁ. ਪਿੱਪਲੀ ਸਾਹਿਬ ਫਗਵਾੜਾ ਅਤੇ ਭਾਈ ਸਿਮਰਤਪਾਲ ਸਿੰਘ ਥਿਆੜਾ ਦਾ ਢਾਡੀ ਜਥਾ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ  ਇਤਿਹਾਸ ਤੋ ਜਾਣੂ ਕਰਵਾਏਗਾ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।  

LEAVE A REPLY

Please enter your comment!
Please enter your name here