5 ਦਿਨਾਂ ਦਾ ਮੱਛੀ ਪਾਲਣ ਟਰੇਨਿੰਗ ਕੈਂਪ 10 ਜੂਨ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਮਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 10 ਤੋਂ 14 ਜੂਨ ਤੱਕ 5 ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫਾਇਦਾ ਚੁੱਕਣ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 94659-60270 ਅਤੇ 01882-227285 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here