Friday, October 9, 2026
Home Hoshiarpur ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ, ਲਗਾਈਆ ਛਬੀਲ ਦਾ ਲੰਗਰ

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ, ਲਗਾਈਆ ਛਬੀਲ ਦਾ ਲੰਗਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

Advertisements

ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ, ਕਾਕਾ ਜਸਕਰਨ ਸਿੰਘ ਆਦਿ ਜਥਿਆਂ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਕਾਕਾ ਅਨਮੋਲ ਸਿੰਘ ਕਵਿਤਾ ਰੂਪ ‘ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸੁਨੇਹਾ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਰੋਜ਼ਾਨਾ ਨਾਮ ਸਿਮਰਨ ਦੀ ਲੜੀ ਵਿੱਚ ਭਾਗ ਲੈਣ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਸਮਾਗਮ ਵਿੱਚ ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਸਰਬਜੀਤ ਸਿੰਘ ਬਡਵਾਲ, ਗੁਰਬਚਨ ਸਿੰਘ ਚੀਮਾ, ਮਨਮੋਹਨ ਸਿੰਘ ਛੱਤਵਾਲ, ਐਡਵੋਕੇਟ ਜਸਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਬੀਬੀ ਗੁਰਮੀਤ ਕੌਰ, ਬੀਬੀ ਜਸਵੀਰ ਕੌਰ ਚੀਮਾ, ਬੀਬੀ ਗੁਰਦੀਪ ਕੌਰ, ਬੀਬੀ ਸਤਨਾਮ ਕੌਰ, ਬੀਬੀ ਹਰਦੀਪ ਕੌਰ, ਬੀਬਾ ਲਵਲੀਨ ਕੌਰ ਪਰਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਮੰਚ ਸੰਚਾਲਨ ਕਰਦਿਆਂ ਜਸਵਿੰਦਰ ਸਿੰਘ ਪਰਮਾਰ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ।

LEAVE A REPLY

Please enter your comment!
Please enter your name here