ਚੱਕੋਵਾਲ ਵਿਖੇ ਐਂਟੀ ਮਲੇਰੀਆ ਮੰਥ ਤਹਿਤ ਲੱਗੀ ਜਾਗਰੂਕਤਾ ਪ੍ਰਦਰਸ਼ਨੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਤੰਦਰੁਸਤ ਪੰਜਾਬ ਮੁਹਿੰਮ ਅਧੀਨ ਐਂਟੀ ਮਲੇਰੀਆ ਮੰਥ ਤਹਿਤ ਇੱਕ ਜਾਗਰੂਕਤਾ ਪ੍ਰਦਰਸ਼ਨੀ ਦਾ ਆਯੋਜਨ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਕੁਮਾਰ, ਡਾ. ਨਰਿੰਦਰ ਸਿੰਘ, ਡਾ. ਬਲਪ੍ਰੀਤ ਕੌਰ, ਬੀ.ਈ.ਈ. ਰਮਨਦੀਪ ਕੌਰ, ਹੈਲਥ ਇੰਸਪੈਕਟਰ ਮਨਜੀਤ ਸਿੰਘ ਅਤੇ ਹੋਰਨਾ ਤੋਂ ਇਲਾਵਾ ਇਲਾਕਾ ਨਿਵਾਸੀ ਸ਼ਾਮਿਲ ਹੋਏ।

Advertisements

ਇਸ ਬਾਰੇ ਜਾਣਕਾਰੀ ਦਿੰਦੇ ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਮਲੇਰੀਆ,  ਡੇਂਗੂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹਨ। ਇਹਨਾਂ ਤੋਂ ਬਚਾਅ ਲਈ ਜਾਗਰੂਕਤਾ ਹੋਣੀ ਜਰੂਰੀ ਹੈ। ਲੋਕ ਇਸਦੇ ਫੈਲਣ ਦੇ ਕਾਰਣਾ,  ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਤਰਾਂ ਜਾਗਰੂਕ ਹੋਣ। ਡਾ. ਓ.ਪੀ.  ਗੋਜਰਾ ਨੇ ਆਖਿਆ ਕਿ ਜੇਕਰ ਕਿਸੇ ਨੂੰ ਠੰਡ ਅਤੇ ਕਾਂਬੇ ਨਾਲ ਬੁਖਾਰ ਹੋਵੇ, ਤੇਜ਼ ਬੁਖਾਰ ਅਤੇ ਸਿਰ ਦਰਦ ਹੋਵੇ, ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਵੇ ਤਾਂ ਇਹ ਮਲੇਰੀਏ ਦਾ ਬੁਖਾਰ ਹੋ ਸਕਦਾ ਹੈ। ਇਸ ਲਈ ਜੇਕਰ ਇਹ ਲੱਛਣ ਹੋਣ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਉਣ ਲਈ ਪ੍ਰਰਿਤ ਕੀਤਾ ਜਾਵੇ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਾ ਲੈਣ ਲਈ ਜਾਗਰੂਕ ਕੀਤਾ ਜਾਵੇ।

ਇਸ ਦੌਰਾਨ ਉਹਨਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਲੇਰੀਏ ਦਾ ਮੱਛਰ ਨਾਲੀਆਂ, ਛੱਪੜਾਂ ਦੇ ਪਾਣੀ, ਟੋਇਆਂ ਆਦਿ ਵਿੱਚ ਪੈਦਾ ਹੁੰਦਾ ਹੈ, ਜਿੱਥੇ ਖਾਣੀ ਖੜਾ ਰਹੇ। ਮੱਛਰਾਂ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕੀਤੀ ਜਾਵੇ। ਛੱਪੜਾਂ ਦੇ ਖੜੇ ਪਾਣੀ ਵਿੱਚ ਗੰਬੂਜੀਆ ਮੱਛੀ ਪਾਈ ਜਾਵੇ ਜ਼ੋ ਕਿ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਜਾਂਦੀ ਹੈ। ਜਿਸ ਨਾਲ ਮੱਛਰ ਪੈਦਾ ਨਹੀਂ ਹੁੰਦਾ।

LEAVE A REPLY

Please enter your comment!
Please enter your name here