ਪੀਣ ਵਾਲੇ ਪਾਣੀ ਦੀ ਵਰਤੋਂ ਸੰਯਮ ਨਾਲ ਕੀਤੀ ਜਾਵੇ: ਮੇਅਰ ਸ਼ਿਵ ਸੂਦ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਿਰਵਿਘਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਸ਼ਿਵ ਸੂੱਦ ਨੇ ਦੱਸਿਆ ਕਿ ਗਰਮੀ ਦਾ ਮੌਸਮ ਚਰਮ ਸੀਮਾ ਤੇ ਹੈ ਜਿਸ ਕਾਰਨ ਪੀਣ ਵਾਲੇ ਪਾਣੀ ਦੀ ਖਪਤ ਬਹੁਤ ਵੱਧ ਗਈ ਹੈ ਦੇਖਣ ਵਿੱਚ ਆਇਆ ਹੈ ਕਿ ਲੋਕਾਂ ਵੱਲੋਂ ਆਪਣੀਆਂ ਗੱਡੀਆਂ, ਫਰਸ਼, ਥੜੇ ਪਾਣੀ ਦੀਆਂ ਪਾਈਪਾਂ ਲਗਾ ਕੇ ਧੋਏ ਜਾਂਦੇ ਹਨ ਇਸ ਤੋਂ ਇਲਾਵਾ ਪਾਣੀ ਦੀਆਂ ਟੂਟੀਆਂ ਬਿਨਾਂ ਵਜਾ ਖੁੱਲੀਆਂ ਛੱਡੀਆਂ ਜਾਂਦੀਆਂ ਹਨ ਜਿਸ ਕਾਰਨ ਜਿੱਥੇ ਪਾਣੀ ਦੁਰਵਰਤੋਂ ਹੁੰਦੀ ਹੈ ਉੱਥੇ ਕਈ ਗੁਣਾ ਜਿਆਦਾ ਪੀਣ ਵਾਲਾ ਪਾਣੀ ਵਿਅਰਥ ਹੀ ਜਾਂਦਾ ਹੈ।

Advertisements

ਜਿਸ ਕਾਰਣ ਪਾਣੀ ਦੀ ਕਿਲਤ ਪੈਦਾ ਹੋ ਜਾਂਦੀ ਹੈ ਇਸ ਲਈ ਗਰਮੀ ਦੇ ਮੌਸਮ ਅਤੇ ਪੀਣ ਵਾਲੇ ਦੀ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਨਗਰ ਨਿਗਮ ਵੱਲੋਂ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਮੇਅਰ ਸ਼ਿਵ ਸੂਦ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕੀਤੀ ਕਿ ਪੀਣ ਵਾਲੇ ਪਾਣੀ ਦੀ ਵਰਤੋਂ ਸਯਮ ਨਾਲ ਕਰਨ ਅਤੇ ਪਾਣੀ ਦੀ ਦੁਰਵਰਤੋਂ ਨਾਂ ਕਰਨ ਤਾਂ ਜ਼ੋ ਆਮ ਪਬਲਿਕ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਜਾਰੀ ਰੱਖੀ ਜਾ ਸਕੇ।ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਵਿਸ਼ੇਸ਼ ਟੀਮਾਂ ਬਣਾਕੇ ਪੀਣ ਵਾਲੇ ਪਾਣੀ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ ਅਤੇ ਪੀਣ ਵਾਲੇ ਪਾਣੀ ਦੀ ਦੁਰਵਰਤੋ ਕਰਣ ਵਾਲੇ ਸ਼ਹਿਰ ਵਾਸੀਆਂਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here